28.1 C
Delhi
Thursday, April 25, 2024
spot_img
spot_img

ਸੁਖ਼ਬੀਰ ਬਾਦਲ ਵੱਲੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ

ਚੰਡੀਗੜ੍ਹ/ਅੰਮ੍ਰਿਤਸਰ, 31 ਅਗਸਤ, 2019:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂਪਰਕਾਸ਼ ਪੁਰਬ ਸਮਾਗਮ ਸੰਤ ਸਮਾਜ ਦੀ ਸ਼ਮੂਲੀਅਤ ਅਤੇ ਸਲਾਹ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦੇ। ਉਹਨਾਂ ਕਿਹਾ ਕਿ ਪੰਥ ਦੀਆਂ ਇਹਨਾਂ ਮਹਾਨਸੰਪਰਦਾਵਾਂ ਦਾ ਪੰਥ ਦੇ ਪ੍ਰਚਾਰ ਅਤੇ ਪਸਾਰ ਲਈ ਬਹੁਤ ਅਹਿਮ ਯੋਗਦਾਨ ਰਿਹਾ ਹੈ ਅਤੇ ਇਹਨਾਂ ਸੰਪਰਦਾਵਾਂ ਨੇ ਚੁਣੌਤੀ ਭਰੇ ਸਮਿਆਂ ਵਿਚ ਪੰਥ ਦੀ ਬਹੁਤ ਵੱਡੀ ਸੇਵਾ ਕੀਤੀ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਪ੍ਰਧਾਨ ਨੇ ਅੱਜ ਇੱਥੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇਪ੍ਰਧਾਨ ਬਾਬਾ ਹਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਸਿੱਖ ਪੰਥ ਦੀਆਂ ਵੱਖ ਵੱਖ ਸੰਪਰਦਾਵਾਂ ਦੀ ਵਿਸ਼ੇਸ਼ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੇਂਦਰੀ ਫੂਡ ਸਪਲਾਈ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੰਤ ਸਮਾਜ ਸਿੱਖ ਸਿਧਾਂਤਾਂ ਦੇ ਪ੍ਰਚਾਰ-ਪਸਾਰ ਅਤੇ ਸਿੱਖੀ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਵਿਚ ਬਹੁਤ ਹੀ ਅਹਿਮਭੂਮਿਕਾ ਨਿਭਾਉਂਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਨੂੰ ਕਰਵਾਉਣ ਵਿਚ ਤੁਹਾਡੀ ਰਹਿਨੁਮਾਈ ਅਤੇ ਸ਼ਮੂਲੀਅਤ ਦੀ ਲੋੜ ਹੈ। ਉਹਨਾਂ ਕਿਹਾ ਕਿ ਕਿਰਪਾ ਕਰਕੇ ਇਹਨਾਂ ਸਮਾਗਮਾਂ ਨੂੰ ਕਰਵਾਉਣ ਸੰਬੰਧੀ ਆਪਣੇ ਵੱਡਮੁੱਲੇ ਸੁਝਾਅ ਦਿਓ ਤਾਂ ਕਿ ਇਹ ਸਮਾਗਮ ਗੁਰਬਾਣੀ ਵਿਚ ਦਰਜ ਸਿੱਖਿਆਵਾਂ ਦੇ ਪ੍ਰਚਾਰ ਦਾ ਮਾਧਿਅਮ ਹੋ ਨਿਬੜਣ।

ਸਰਦਾਰ ਬਾਦਲ ਨੇ ਸਾਰੀਆਂ ਸਿੱਖ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਕੇ ਸਿੱਖੀ ਨੂੰ ਅੱਗੇ ਲੈ ਕੇ ਜਾਣ। ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਕਿਸੇ ਦੀ ਨਿੱਜੀ ਸੰਪਤੀ ਨਹੀ,ਸਗੋਂ ਪ੍ਰਤੀਬੱਧ ਅਤੇ ਮਿਹਨਤੀ ਵਰਕਰਾਂ ਦੁਆਰਾ ਚਲਾਈ ਜਾ ਰਹੀ ਸਮੁੱਚੇ ਸਿੱਖ ਪੰਥ ਦੀ ਇੱਕ ਨੁੰਮਾਇਦਾ ਜਥੇਬੰਦੀ ਹੈ। ਉਹਨਾਂ ਕਿਹਾ ਕਿ ਮੇਰੇ ਮਗਰੋਂ ਇਸ ਦਾ ਕੋਈ ਨਵਾਂ ਪ੍ਰਧਾਨ ਹੋਵੇਗਾ। ਇਹ ਪ੍ਰਕਿਰਿਆ ਇਸੇ ਤਰ੍ਹਾਂ ਚੱਲਦੀ ਆ ਰਹੀ ਹੈ। ਅਕਾਲੀ ਦਲ ਦਾ ਪ੍ਰਧਾਨ ਇੱਕ ਮੁੱਖ ਸੇਵਾਦਾਰ ਤੋਂ ਵੱਧ ਕੁੱਝ ਨਹੀਂ ਹੈ।

ਇਸ ਮੌਕੇ ਉੱਤੇ ਬੋਲਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਾਰਿਆਂ ਨੂੰ ਇਹਨਾਂ ਸਮਾਗਮਾਂ ਦੇ ਪ੍ਰਬੰਧਾਂ ਵਾਸਤੇ ਆਪਣੀ ਇੱਛਾ ਅਨੁਸਾਰਯੋਗਦਾਨ ਪਾਉਣ ਅਪੀਲ ਕੀਤੀ। ਉਹਨਾਂ ਦੱਸਿਆ ਕਿ ਇਸ ਸੰਬੰਧੀ ਐਚਡੀਐਫਸੀ ਬੈਂਕ ਵਿਚ ਇੱਕ ਖਾਸ ਨੰਬਰ :55055013131313&ਨਬਸਪ;ਵਾਲਾ ਖਾਤਾ ਖੋਲਿ੍ਹਆ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਇਸ ਖਾਤੇ ਵਿਚ ਪੇਟੀਐਮ ਦੀ ਸਹੂਲਤ ਵੀ ਹੈ। ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸੁਲਤਾਨਪੁਰਲੋਧੀ ਨੂੰ ਸਫੈਦ ਸ਼ਹਿਰ ਵਿਚ ਬਦਲ ਦੇਣ ਅਤੇ ਵਾਅਦਾ ਕੀਤਾ ਕਿ ਉਹ ਇਸ ਸੰਬੰਧੀ ਪੂਰੀ ਸੇਵਾ ਨਿਭਾਉਣਗੇ।

ਇਸ ਮੌਕੇ ਉੱਤੇ ਬੋਲਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਚਪਨ ਤੋਂ ਹੀ ਉਹਨਾਂ ਦੀ ਸਿੱਖ ਸਿਧਾਂਤਾਂ ਵਿਚ ਬਹੁਤ ਜ਼ਿਆਦਾ ਸ਼ਰਧਾ ਹੈ,ਜੋ ਕਿ ਆਖਰੀ ਸਾਹ ਤਕ ਰਹੇਗੀ। ਅਕਾਲੀ ਦਲ ਪ੍ਰਧਾਨ,ਕੇਂਦਰੀ ਮੰਤਰੀ ਅਤੇ ਸਰਦਾਰ ਮਜੀਠੀਆ ਨੇ ਸੰਤ ਸਮਾਜ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਸੰਬੰਧੀ ਆਪਣੀ ਵੱਡਮੁੱਲੀ ਰਾਇ ਹੀ ਨਾ ਦੇਣ,ਸਗੋਂ ਪੂਰੀ ਸਰਗਰਮੀ ਨਾਲ ਇਹਨਾਂ ਵਿਚ ਹਿੱਸਾ ਲੈ ਕੇ ਇਹਨਾਂ ਨੂੰ ਕਾਮਯਾਬ ਬਣਾਉਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION