39 C
Delhi
Sunday, May 5, 2024
spot_img
spot_img

ਸੂਬੇ ’ਚ ਖੇਡਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਪੰਜਾਬ ਸਰਕਾਰ ਗੰਭੀਰ: ਬ੍ਰਮ ਸ਼ੰਕਰ ਜਿੰਪਾ

ਯੈੱਸ ਪੰਜਾਬ
ਹੁਸ਼ਿਆਰਪੁਰ, 19 ਅਗਸਤ, 2022 –
ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਗੰਭੀਰ ਹੈ ਅਤੇ ਇਸ ਸਬੰਧੀ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਉਹ ਇਨਡੋਰ ਸਟੇਡੀਅਮ ਵਿਚ ਕੁਸ਼ਤੀ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਆਯੋਜਿਤ ਸੀਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਇਸ ਆਯੋਜਨ ਲਈ ਕੁਸ਼ਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਹੁਸ਼ਿਆਰਪੁਰ ਦੀ ਕੁਸ਼ਤੀ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਸ਼ਤੀ ਨੂੰ ਬੜ੍ਹਾਵਾ ਦੇਣ ਲਈ ਉਹ ਪੂਰੇ ਯਤਨ ਕਰਨਗੇ ਅਤੇ ਹਮੇਸ਼ਾ ਐਸੋਸੀਏਸ਼ਨ ਦੇ ਨਾਲ ਮੋਢੇ ਨਾਲ ਮੋਢੇ ਮਿਲਾ ਕੇ ਖੜ੍ਹੇ ਰਹਿਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਨੂੰ ਲੈ ਕੇ ਬਹੁਤ ਯਤਨ ਕਰ ਰਹੀ ਹੈ, ਤਾਂ ਜੋ ਖੇਡਾਂ ਵਿਚ ਪਿਛੜ ਰਹੇ ਪੰਜਾਬ ਨੂੰ ਫਿਰ ਦੇਸ਼ ਵਿਚੋਂ ਮੋਹਰੀ ਸਥਾਨ ’ਤੇ ਲਿਆਂਦਾ ਜਾ ਸਕੇ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਡਾਂ ਪ੍ਰਤੀ ਆਪਣਾ ਰੁਝਾਨ ਵਧਾਉਣ ਕਿਉਂਕਿ ਖੇਡਾਂ ਨਾਲ ਜਿਥੇ ਉਹ ਨਸ਼ੇ ਤੋਂ ਦੂਰ ਰਹਿਣਗੇ, ਉਥੇ ਸਰੀਰਕ ਤੌਰ ’ਤੇ ਵੀ ਫਿੱਟ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਜੋ ਸੂਬੇ ਦੇ ਨੌਜਵਾਨ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਇਸ ਦੌਰਾਨ ਉਨ੍ਹਾਂ ਨਾਲ ਕੁਸ਼ਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਮਠਾਰੂ, ਸਕੱਤਰ ਰਜਿੰਦਰ ਸਿੰਘ, ਜ਼ੋਰਾਵਰ ਸਿੰਘ ਚੌਹਾਨ, ਡੀ.ਐਸ.ਪੀ. ਮਲਕੀਤ ਸਿੰਘ, ਅਮਰਪਾਲ ਸਿੰਘ ਕਾਕਾ, ਸੁੱਚਾ ਸਿੰਘ, ਸਤਵੰਤ ਸਿੰਘ ਸਿਆਨ, ਸੰਤੋਸ਼ ਸੈਣੀ, ਮਨਜੀਤ ਕੌਰ, ਅਸ਼ੋਕ ਸੂਦ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION