35.1 C
Delhi
Saturday, April 20, 2024
spot_img
spot_img

ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਯੈੱਸ ਪੰਜਾਬ
ਹੁਸ਼ਿਆਰਪੁਰ, 5 ਅਪ੍ਰੈਲ, 2022:
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੂਬੇ ਵਿਚ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਵਾਰਡ ਨੰਬਰ 49 ਵਿਚ 16 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਵੈਸ਼ਨੋ ਧਾਮ ਤੋਂ ਸ਼ਿਵ ਭੂਮੀ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਹਦਾਇਤ ਹੈ ਕਿ ਸੂਬੇ ਦਾ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਿਥੇ ਵਿਕਾਸ ਪੱਖੋਂ ਇਲਾਕੇ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਨਾਲ ਹੀ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਤੈਅ ਸਮੇਂ ਵਿਚ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਦਾ ਕੰਮ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਸੁਨੀਤਾ ਦੇਵੀ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਸੁਨੀਤਾ ਰਾਣੀ, ਰੌਸ਼ਨ ਲਾਲ, ਦਿਲਬਾਗ ਰਾਏ, ਰਮੇਸ਼ ਕੁਮਾਰ ਡਡਵਾਲ, ਗੁਰਮੀਤ ਨੰਬਰਦਾਰ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION