35.1 C
Delhi
Friday, April 19, 2024
spot_img
spot_img

ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਟੀ.ਬੀ. ਦਾ ਮੁਫ਼ਤ ਇਲਾਜ: ਚੇਅਰਮੈਨ ਚੀਮਾ

ਬਟਾਲਾ, 9 ਜਨਵਰੀ, 2020 –

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵਲੋਂ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ. ਦੀ ਬਿਮਾਰੀ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਟੀ.ਬੀ. ਵਾਲੇ ਮਰੀਜਾਂ ਨੂੰ ਮੁਫ਼ਤ ਦਵਾਈ ਦੇ ਨਾਲ ਨਾਲ ਮਰੀਜਾਂ ਨੂੰ ਚੰਗੀ ਪੌਸ਼ਟਿਕ ਖੁਰਾਕ ਲਈ 500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਟੀ.ਬੀ. ਦੀ ਰੋਕਥਾਮ ਅਤੇ ਇਲਾਜ ਲਈ ਵੱਡੇ ਪੱਧਰ ’ਤੇ ਯਤਨ ਜਾਰੀ ਹਨ। ਉਨਾਂ ਕਿਹਾ ਕਿ ਟੀਬੀ ਦੀ ਬਿਮਾਰੀ ਨੂੰ ਖਤਮ ਕਰਨ ਲਈ ਚਲਾਈ ਜਾ ਰਹੇ ਰੀਵਾਜ਼ਡ ਨੈਸ਼ਨਲ ਟਿਊਬਰਕਲੋਸਿਸ ਕੰਟਰੋਲ ਪ੍ਰੋਗ੍ਰਾਮ ਅਧੀਨ ਟੀ.ਬੀ. ਦੀ ਬਿਮਾਰੀ, ਰੋਕਥਾਮ ਅਤੇ ਇਸ ਬਿਮਾਰੀ ਪ੍ਰਤੀ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਮੱਠਾ ਮੱਠਾ ਬੁਖਾਰ, ਭਾਰ ਦਾ ਘੱਟਣਾ, ਭੁੱਖ ਦਾ ਘਟਣਾ, ਰਾਤ ਨੂੰ ਪਸੀਨਾ ਆਉਣਾ ਆਦਿ ਮੁੱਖ ਲੱਛਣ ਨਜ਼ਰ ਆਉਣ ਤਾਂ ਉਨਾਂ ਨੂੰ ਆਪਣੇ ਨੇੜੇ ਦੀ ਸਿਹਤ ਸੰਸਥਾ ਤੋਂ ਜਲਦੀ ਤੋਂ ਜਲਦੀ ਇਲਾਜ ਕਰਵਾਉਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਲਗਮ ਦੀ ਜਾਂਚ ਤੋਂ ਲੈ ਕੇ ਪੂਰੇ ਸਮੇਂ ਤੱਕ ਸਿਹਤ ਕਾਰਜਕਰਤਾ ਦੀ ਦੇਖ ਰੇਖ ਵਿੱਚ ਟੀ.ਬੀ. ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਟੀ.ਬੀ. ਅਤੇ ਮਲਟੀ ਡਰੱਗ ਰਜ਼ਿਸਟੈਂਟ ਟੀ.ਬੀ. ਦੀਆ ਦਵਾਈਆਂ ਰਾਜ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਮਿਲਦੀਆਂ ਹਨ।

ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ਅਤੇ ਇਸ ਦਾ ਸਮੇਂ ਸਿਰ ’ਤੇ ਪੂਰਾ ਕੋਰਸ ਕਰਨਾ ਜਰੂਰੀ ਹੈ। ਉਨਾਂ ਕਿਹਾ ਕਿ ਮਰੀਜ ਨੂੰ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ। ਉਨਾਂ ਕਿਹਾ ਕਿ ਇਸ ਬਿਮਾਰੀ ਨਾਲ ਪੀੜਤ ਮਰੀਜ਼ ਨੂੰ ਦਵਾਈ ਦੇ ਨਾਲ ਨਾਲ ਪੌਸ਼ਟਿਕ ਖੁਰਾਕ ਵੀ ਖਾਣੀ ਚਾਹੀਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION