40.6 C
Delhi
Thursday, May 16, 2024
spot_img
spot_img

ਸੂਬੇ ਵਿੱਚ ਖਰੀਦ ਦੇ ਗਿਆਰਵੇਂ ਦਿਨ 607958 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਯੈੱਸ ਪੰਜਾਬ
ਚੰਡੀਗੜ੍ਹ, 20 ਅਪ੍ਰੈਲ, 2021 –
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਗਿਆਰਵੇਂ ਦਿਨ 607958 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 607404 ਅਤੇ ਆੜ੍ਹਤੀਆਂ ਵਲੋਂ 554 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 607404 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 106095 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 162680 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 142592 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 66154 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 65678 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 64205 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਗਿਆਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 5542280 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION