32.1 C
Delhi
Monday, May 20, 2024
spot_img
spot_img

ਸੈਨਿਕ ਵੋਕੇਸ਼ਨ ਟਰੇਨਿੰਗ ਸੈਂਟਰ ‘ਚ 11 ਮਹੀਨਿਆਂ ਲਈ ਹੋਵੇਗੀ ਠੇਕੇ ਦੇ ਅਧਾਰ ‘ਤੇ ਸਟਾਫ਼ ਦੀ ਭਰਤੀ

ਯੈੱਸ ਪੰਜਾਬ
ਜਲੰਧਰ, 7 ਅਕਤੂਬਰ, 2021 –
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ, ਜਲੰਧਰ ਵਿਖੇ 11 ਮਹੀਨੇ ਲਈ ਠੇਕੇ ਦੇ ਆਧਾਰ ‘ਤੇ ਸਟਾਫ਼ ਦੀ ਨਿਯੁਕਤੀ ਕੀਤੀ ਜਾਣੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਦੱਸਿਆ ਕਿ 11 ਮਹੀਨੇ ਲਈ ਠੇਕੇ ਦੇ ਅਧਾਰ ‘ਤੇ ਐਜੂਕੇਸ਼ਨ ਇੰਸਟਰੱਕਟਰ , ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਅਤੇ ਪਾਰਟ ਟਾਈਮ ਕਲਰਕ ਦੀ ਨਿਯੁਕਤੀ ਕੀਤੀ ਜਾਣੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਦੀਆਂ ਦੋ ਅਸਾਮੀਆਂ ਹਨ, ਜਿਸ ਲਈ ਉਮੀਦਵਾਰ ਦੀ ਯੋਗਤਾ ਰਿਟਾਇਰਡ ਜੇ.ਸੀ.ਓ./ਹਵਲਦਾਰ (ਆਰਮੀ ਐਜੂਕੇਸ਼ਨ ਕੋਰ ) ਜਾਂ ਸਾਬਕਾ ਸੈਨਿਕ ਜਾਂ ਸਾਬਕਾ ਸੈਨਿਕ ਦੇ ਆਸ਼ਰਿਤ ਸਾਇੰਸ ਤੇ ਹਿਸਾਬ ਵਿਸ਼ੇ ਨਾਲ ਗ੍ਰੈਜੂਏਟ ਹੋਣੀ ਚਾਹੀਦੀ ਹੈ।

ਇਸੇ ਤਰ੍ਹਾਂ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਨਾਲ ਲਾਂਗ ਪੀ. ਟੀ. ਕੁਆਲੀਫਾਈਡ ਕੋਰਸ (ਮੈਡੀਕਲ ਸ਼ੇਪ ਵਨ) ਹੋਵੇ ਅਤੇ ਪਾਰਟ ਟਾਈਮ ਕਲਰਕ ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਕਲਰਕ (ਜੀ.ਡੀ.) ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਨੂੰ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਤੇ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਨੂੰ ਪ੍ਰਤੀ ਮਹੀਨਾ 12 ਹਜ਼ਾਰ ਰੁਪਏ ਮਾਣ ਭੱਤਾ ਅਤੇ ਪਾਰਟ ਟਾਈਮ ਕਲਰਕ ਨੂੰ 8500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਵੇਰਵਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ , ਸ਼ਾਸਤਰੀ ਮਾਰਕਿਟ, ਲਾਡੋਵਾਲੀ ਰੋਡ, ਜਲੰਧਰ ਵਿਖੇ 17 ਅਕਤੂਬਰ 2021 ਸ਼ਾਮ 5 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION