31.7 C
Delhi
Saturday, April 20, 2024
spot_img
spot_img

ਸੈਸ਼ਨ ਜੱਜ ਅਤੇ ਚੀਫ ਜੂਡੀਸ਼ੀਅਲ ਮੈਜਿਸਟੇ੍ਟ ਵੱਲੋਂ ਕੇਂਦਰੀ ਜ਼ੇਲ ਦਾ ਅਚਨਚੇਤ ਦੌਰਾ

ਯੈੱਸ ਪੰਜਾਬ
ਕਪੂਰਥਲਾ, 24 ਫਰਵਰੀ, 2021 –
ਕੇਂਦਰੀ ਜ਼ੇਲ ਕਪੂਰਥਲਾ ਵਿਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦੇ ਫੌਰੀ ਹੱਲ ਲਈ ਜ਼ਰੂਰੀ ਕਦਮ ਚੁੱਕਣ ਸੰਬੰਧੀ ਜਿਲਾ ਅਤੇ ਸੈਸ਼ਨ ਜੱਜ, ਕਪੂਰਥਲਾ ਸ਼੍ਰੀ ਕਿਸ਼ੋਰ ਕੁਮਾਰ , ਸ਼੍ਰੀ ਰਾਮ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ, ਸ਼੍ਰੀ ਜ਼ਸਪਾਲ ਵਰਮਾ, ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ, ਕਪੂਰਥਲਾ ਅਤੇ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

ਇਸ ਮੌਕੇ ਸੈਸ਼ਨ ਜੱਜ ਵੱਲੋਂ ਬੰਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਵਿਸਥਾਰਪੂਰਵਕ ਸੁਣਿਆ ਗਿਆ।

ਉਨਾਂ ਜੇਲ ਪ੍ਰਸ਼ਾਸਨ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੂੰ ਨਿਰਦੇਸ਼ ਜਾਰੀ ਕੀਤੇ ਕਿ ਹਰੇਕ ਲੋੜਵੰਦ ਹਵਾਲਾਤੀ ਅਤੇ ਕੈਦੀ ਨੂੰ ਮੁਫਤ ਵਕੀਲ ਦੀਆਂ ਸੇਵਾਵਾਂ ਉਪਲੱਬਧ ਕਰਵਾਉਣਾ ਯਕੀਨੀ ਬਣਾਇਆ ਜਾਵੇ। ਸਜ਼ਾ ਭੁਗਤ ਰਹੇ ਕੈਦੀ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਕੇ ਉਪਰਲੀਆਂ ਅਦਾਲਤਾਂ ਵਿੱਚ ਅਪੀਲ ਦਾਇਰ ਕਰ ਸਕਦੇ ਹਨ। ਉਨਾਂ ਕਿਹਾ ਕਿ ਜਿਲਾ ਅਦਾਲਤਾਂ ਵਿੱਚ ਚੱਲ ਰਹੇ ਕਸਟਡੀ ਦੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਉਨਾਂ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ੇ ਦੇ ਸੇਵਨ ਕਰਨ ਕਰਕੇ ਸਿਹਤ ਉਤੇ ਪੈਂਦੇ ਬੁਰੇ ਪ੍ਰਭਾਵਾਂ ਬਾਰੇ ਦੱਸਕੇ ਨਸ਼ਾ ਛੱਡਣ ਲਈ ਪੇ੍ਰਰਿਤ ਕੀਤਾ । ਉਪਰੰਤ ਉਨਾਂ ਸਮੂਹ ਐਚ.ਆਈ.ਵੀ. ਅਤੇ ਹੋਰ ਬਿਮਾਰੀਆਂ ਨਾਲ ਪੀੜਿਤ ਹਵਾਲਾਤੀਆਂ ਅਤੇ ਕੈਦੀਆਂ ਦਾ ਸੰਭਵ ਇਲਾਜ ਕਰਵਾਉਣ ਲਈ ਜ਼ੇਲ ਪ੍ਰਸ਼ਾਸਨ ਅਤੇ ਜ਼ੇਲ ਵਿੱਚ ਤਾਇਨਾਤ ਡਾਕਟਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ।

ਜੱਜ ਸਾਹਿਬਾਨ ਵਲੋਂ ਵੂਮੈਨ ਬੈਰਕ ਦਾ ਦੌਰਾ ਕਰਕੇ ਔਰਤ ਹਵਾਲਾਤਣਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨਾਂ ਖਾਣੇ ਦੀ ਚੈਕਿੰਗ ਕੀਤੀ ਅਤੇ ਜੇਲ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਗਈ ਕਿ ਖਾਣਾ ਪਕਾਉਣ ਵਾਲੀ ਥਾਂ ਦੀ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਖਾਣਾ ਢੱਕ ਕੇ ਰੱਖਿਆ ਜਾਵੇ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।

ਇਸ ਤੋਂ ਬਾਅਦ ਮਾਣਯੋਗ ਜਿਲਾ ਅਤੇ ਸੈਸ਼ਨ ਜੱਜ ਜੀਆਂ ਨੇ ਜੇਲ ਪਰਿਸਰ ਵਿੱਚ ਸਫਾਈ ਦਾ ਖਾਸ ਧਿਆਨ ਰੱਖਣ ਦੇ ਦਿਸ਼ਾ-ਨਿਰਦੇਸ਼ ਸੁਪਰਡੈਂਟ, ਸੈਂਟਰਲ ਜੇਲ ਕਪੂਰਥਲਾ ਨੂੰ ਜਾਰੀ ਕੀਤੇ ਗਏ ।

ਇਸ ਮੌਕੇ ਸ਼੍ਰੀ ਅਜੀਤ ਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਕਿਹਾ ਕਿ ਮਿਤੀ 10 ਅਪ੍ਰੈਲ 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਜੀਨਾਮੇਯੋਗ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਬਲਜੀਤ ਸਿੰਘ ਘੁੰਮਣ, ਸੁਪਰਡੈਂਟ ਕੇਂਦਰੀ ਜ਼ੇਲ, ਕਪੂਰਥਲਾ ਤੋਂ ਇਲਾਵਾ ਜ਼ੇਲ ਕਰਮਚਾਰੀ ਵੀ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION