ਯੈੱਸ ਪੰਜਾਬ
ਨਵੀਂ ਦਿੱਲੀ, 21 ਜਨਵਰੀ, 2020:
ਕੁਲ ਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਇਕਾਈ ਅਤੇ ਰਾਜ ਦੀਆਂ ਸਾਰੀਆਂ ਜ਼ਿਲ੍ਹਾ ਕਾਂਗਰਸ ਇਕਾਈਆਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਹਨ।
ਇਸ ਸੰਬੰਧੀ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਕੇ. ਵੇਨੂੰਗੋਪਾਲ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਸ੍ਰੀ ਸੁਨੀਲ ਜਾਖ਼ੜ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ।