26.7 C
Delhi
Saturday, April 27, 2024
spot_img
spot_img

ਸੋਨੀ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ, 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਾਲ ਦੇ ਅੰਦਰ ਬਣ ਕੇ ਹੋ ਜਾਵੇਗਾ ਤਿਆਰ

ਯੈੱਸ ਪੰਜਾਬ
ਤਰਨ ਤਾਰਨ, 25 ਦਸੰਬਰ, 2021 –
ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓ. ਪੀ. ਸੋਨੀ ਵੱਲੋਂ ਅੱਜ ਸਿਵਲ ਹਸਪਤਾਲ ਪੱਟੀ ਵਿਖੇ ਲੱਗਭੱਗ 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਤਰਨ ਤਾਰਨ ਸੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰ ਿਹਰਵਿੰਦਰ ਸਿੰਘ ਵਿਰਕ, ਡਾਇਰੈਕਟਰ ਫੈਮਲੀ ਪਲੇਨਿੰਗ ਡਾ. ਓ. ਪੀ. ਗੋਜਰਾ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓ. ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਖੇ ਬਨਣ ਜਾ ਰਿਹਾ 30 ਬੈੱਡ ਦੀ ਸਮਰੱਥਾ ਵਾਲਾ ਜੱਚਾ-ਬੱਚਾ ਕੇਂਦਰ ਇੱਕ ਸਾਲ ਦੇ ਅੰਦਰ-ਅੰਦਰ ਬਣ ਕੇ ਤਿਆਰ ਹੋ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹੇ ਦਾ ਹਸਪਤਾਲਾਂ ਵਿੱਚ ਐੱਮ. ਡੀ. ਡਾਕਟਰਾਂ ਦੀ ਕਮੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਪੱਟੀ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਚ ਜੱਚਾ-ਬੱਚਾ ਕੇਂਦਰ ਬਣਨ ਦੇ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ 1.50 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਲਾ ਦੀ ਬਾਊਂਡਰੀ ਵਾਲ, ਟਿਊਬਵੱੈਲ ਤੇ ਪਾਣੀ ਵਾਲੀ ਟੈਂਕੀ ਦੀ ਉਸਾਰੀ ਅਤੇ ਐਮਰਜੈਂਸੀ ਬਲਾਕ ਦੀ ਰਿਪੇਅਰ ਕੀਤੀ ਜਾਵੇਗੀ ।ਉਹਨਾਂ ਕਿਹਾ ਕਿ ਇਸ ਹਸਪਤਾਲ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਮੈਡੀਕਲ ਗੈਸ ਪਾਈਪ ਲਾਈਨ ਸਪਲਾਈ ਦਾ ਕੰਮ ਵੀ ਕੀਤਾ ਗਿਆ ਹੈ।

ਸ੍ਰੀ ਗਿੱਲ ਨੇ ਦੱਸਿਆ ਕਿ ਇੱਥੇ ਈ. ਟੀ. ਪੀ. ਪਲਾਂਟ ਵੀ ਲਗਾਇਆ ਗਿਆ ਹੈ, ਜਿਸ ਨਾਲ ਹਸਪਤਾਲ ਦੇ ਸਿਵਰ ਦਾ ਪਾਣੀ ਸ਼ੁੱਧ ਕਰਕੇ ਮੇਨ ਸੀਵਰ ਵਿੱਚ ਪਾਇਆ ਜਾਂਦਾ ਹੈ, ਇਸ ਪਾਣੀ ਦੀ ਵਰਤੋਂ ਬਾਗ਼ਵਾਨੀ ਲਈ ਵੀ ਕੀਤੀ ਜਾ ਸਕਦੀ ਹੈ, ਇਸ ਈ. ਟੀ. ਪੀ. ਪਲਾਂਟ ਨੂੰ ਲਗਾਉਣ ਲਈ 39.34 ਲੱਖ ਰੁਪਏ ਦੀ ਲਾਗਤ ਆਈ ਹੈ।

ਇਸ ਤੋਂ ਇਲਾਵਾ ਇਸ ਹਸਪਤਾਲ ਵਿੱਚ ਫਾਇਰ ਫਾਈਟਿੰਗ ਦਾ ਕੰਮ ਪਹਿਲਾ ਹੀ ਕੀਤਾ ਜਾ ਚੁੱਕਾ ਹੈ, ਜਿਸ ਤੇ 95 ਲੱਖ ਰੁਪਏ ਖਰਚਾ ਆਇਆ ਹੈ। ਉੇਹਨਾਂ ਕਿਹਾ ਕਿ ਇਸ ਹਸਪਤਲਾ ਵਿੱਚ 250 ਐੱਲ. ਪੀ. ਐੱਮ. ਕਪੈਸਟੀ ਵਾਲੇ ਆਕਸੀਜਨ ਪਲਾਂਟ ਦੀ ਵੀ ਵਿਵਸਥਾ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION