24.1 C
Delhi
Thursday, April 25, 2024
spot_img
spot_img

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਅਲੌਕਿਕ ਜਲੌ ਸਜਾਏ

ਯੈੱਸ ਪੰਜਾਬ
ਅੰਮਿ੍ਤਸਰ, 20 ਜਨਵਰੀ, 2021:
ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।

ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮਿ੍ਰਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।

ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION