29 C
Delhi
Saturday, April 20, 2024
spot_img
spot_img

‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਮਾਇਣ’ ਪੁਸਤਕ ’ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ: ਰਮਾਇਣ ਨਾਲ ਦੱਸਵੇਂ ਪਾਤਸ਼ਾਹ ਦਾ ਨਾਂਅ ਜੋੜਨਾ ਮੰਦਭਾਗਾ

ਯੈੱਸ ਪੰਜਾਬ
ਅੰਮ੍ਰਿਤਸਰ, 13 ਜੁਲਾਈ, 2021:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਪੇਸ਼ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕੀਤਾ।

ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੋਈ ਰਮਾਇਣ ਨਹੀਂ ਲਿਖੀ, ਪਰੰਤੂ ਕੁਝ ਲੋਕ ਉਨ੍ਹਾਂ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਸਮ ਗ੍ਰੰਥ ਅੰਦਰ ਚੌਬੀਸ ਅਵਤਾਰ ਵਾਲੇ ਖੰਡ ਵਿਚ ਵੱਖ-ਵੱਖ ਸਨਾਤਨ ਚੌਵੀ ਅਵਤਾਰਾਂ ਵਿੱਚੋਂ ਇਕ ਰਾਮਾਵਤਾਰ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੇਵਲ ਪਾਤਰ ਰਮਾਇਣ ਵਾਲੇ ਹਨ, ਪਰ ਯੁੱਧ ਵਿਧਾਨ, ਵਿਵਰਣ ਅਤੇ ਸਰੂਪ ਬਿਲਕੁਲ ਅਲੱਗ ਹੈ।

ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਨੀਂਹ ਰੱਖਣ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦਸਵੇਂ ਪਾਤਸ਼ਾਹ ਵੱਲੋਂ ਲਿਖੀ ਰਮਾਇਣ ਦਾ ਜ਼ਿਕਰ ਕੀਤਾ ਸੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਵੱਲੋਂ ਭਾਰੀ ਵਿਰੋਧ ਹੋਇਆ ਸੀ। ਉਨ੍ਹਾਂ ਇਸ ਪੁਸਤਕ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕਰਦਿਆਂ ਸੰਗਤਾਂ ਨੂੰ ਸੁਚੇਤ ਹੋਣ ਦੀ ਅਪੀਲ ਵੀ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਉਕਤ ਪੁਸਤਕ ਦੀ ਪਹਿਲੀ ਕਾਪੀ ਨਾਮਵਰ ਵਕੀਲ ਅਤੇ ਰਾਜ ਸਭਾ ਮੈਂਬਰ ਸ: ਕੇ.ਟੀ.ਐਸ.ਤੁਲਸੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਭੇਂਟ ਕੀਤੀ ਗਈ ਸੀ। ਇਹ ਪੁਸਤਕ ਸ: ਤੁਲਸੀ ਦੇ ਸਵਰਗੀ ਮਾਤਾ ਸ੍ਰੀਮਤੀ ਬਲਜੀਤ ਕੌਰ ਵੱਲੋਂ ਲਿਖ਼ੀ ਗਈ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION