32.1 C
Delhi
Wednesday, May 8, 2024
spot_img
spot_img

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ: ਬੱਬੀ ਬਾਦਲ

ਯੈੱਸ ਪੰਜਾਬ
ਮੋਹਾਲੀ, ਦਸੰਬਰ 8, 2021 –
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ‌ ਗੁਰੂ ਜੀ ਨੇ ਹਿੰਦ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੋਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਹਲਕਾ ਮੋਹਾਲੀ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਹਾਜ਼ਰੀ ਭਰਦਿਆਂ ਆਖੇ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸੰਸਾਰ ਨੂੰ ਪਰਮਾਤਮਾ ਨਾਲ ਜੋੜਿਆ ਤੇ ਮਨੁੱਖਤਾ ਦੇ ਕਲਿਆਣ ਹਿੱਤ ਵਿੱਚ ਸ਼ਹੀਦੀ ਦਿੱਤੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਤੋਂ ਬਾਅਦ ਕਸ਼ਮੀਰ ਦੇ ਬ੍ਰਹਮਣਾਂ ਤੇ ਆਈ ਬਿਪਤਾ ਨੂੰ ਠੱਲ੍ਹ ਪਈ।

ਬੱਬੀ ਬਾਦਲ ਨੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਿੱਖਾਂ ਦੇ ਨਾਲ ਨਾਲ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ ਹੈ , ਇਸ ਮੌਕੇ ਹਰਪਾਲ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਜੀਤ ਸਿੰਘ, ਬਲਬੀਰ ਸਿੰਘ, ਹਰਚੇਤ ਸਿੰਘ, ਬਲਜੀਤ ਸਿੰਘ ਖੋਖਰ, ਪੁੰਨੂ, ਅਮਰੀਕ ਸਿੰਘ, ਮਹਿੰਦਰ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ ਬਿੰਦਰ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਤਰਲੋਚਨ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION