26.7 C
Delhi
Thursday, April 25, 2024
spot_img
spot_img

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਮਹੱਤਵ ਮਨੁੱਖੀ ਏਕਤਾ ਨੂੰ ਉਜਾਗਰ ਕਰਨ ਵਾਲਾ: ਗਿਆਨੀ ਜਗਤਾਰ ਸਿੰਘ

ਅੰਮ੍ਰਿਤਸਰ, 20 ਸਤੰਬਰ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਅੰਮ੍ਰਿਤਸਰ ਅਤੇ ਤਰਨ ਤਾਰਨ ਨਾਲ ਸਬੰਧਤ ਕਾਲਜਾਂ ਦੇ 1200 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਦਾ ਇਹ 15ਵਾਂ ਸੈਮੀਨਾਰ ਹੈ। ਸੈਮੀਨਾਰ ਵਿਚ ਉਚੇਚੇ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਮਹੱਤਵ ਮਨੁੱਖੀ ਏਕਤਾ ਨੂੰ ਉਜਾਗਰ ਕਰਨ ਵਾਲਾ ਹੈ, ਜਿਸ ਨੂੰ ਵਰਤਮਾਨ ਸਮੇਂ ਅੰਦਰ ਹੋਰ ਵੀ ਸੰਜੀਦਗੀ ਨਾਲ ਸਮਝਣ ਤੇ ਪ੍ਰਚਾਰਨ ਦੀ ਲੋੜ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉੱਚਤਮ ਦਾਰਸ਼ਨਿਕ ਤੇ ਕ੍ਰਾਂਤੀਕਾਰੀ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਨੂੰ ਵਿਸ਼ਵ ਪ੍ਰਸੰਗ ਵਿਚ ਵੇਖਣਾ ਚਾਹੀਦਾ ਹੈ। ਗੁਰੂ ਸਾਹਿਬ ਨੇ ਮਨੁੱਖ ਨੂੰ ਸੰਕੀਰਨਤਾ ਦੀਆਂ ਵਲਗਣਾਂ ’ਚੋਂ ਕੱਢ ਕੇ ਬ੍ਰਹਿਮੰਡੀ ਵਿਚਾਰਧਾਰਾ ਦਾ ਧਾਰਨੀ ਬਣਾਇਆ।

ਪ੍ਰੋ. ਬਡੂੰਗਰ ਨੇ ਮਨੁੱਖ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਰਵਉੱਚ ਦੱਸਿਆ ਅਤੇ ਇਸ ਦੇ ਧਾਰਨੀ ਬਣਨ ਦੀ ਲੋੜ ’ਤੇ ਜ਼ੋਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸੈਮੀਨਾਰ ਵਿਚ ਪੜ੍ਹੇ ਗਏ ਪਰਚਿਆਂ ਤੋਂ ਵਿਦਿਆਰਥੀਆਂ ਨੂੰ ਜੀਵਨ ਸੇਧਾਂ ਪ੍ਰਾਪਤ ਕਰਨ ਲਈ ਜ਼ਰੂਰ ਅਗਵਾਈ ਮਿਲੇਗੀ।

ਇਸ ਤੋਂ ਪਹਿਲਾਂ ਡਾ. ਰੂਪ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮਨੁੱਖ ਦੀ ਦਾਰਸ਼ਨਿਕ, ਸਮਾਜਿਕ, ਆਰਥਿਕ, ਰਾਜਨੀਤਕ, ਵਿਗਿਆਨਕ ਤੇ ਮਨੋ-ਵਿਗਿਆਨਕ ਭਾਵ ਹਰ ਪੱਖ ਤੋਂ ਅਗਵਾਈ ਦੇਣ ਵਾਲੀ ਕਰਾਰ ਦਿੱਤਾ। ਸੈਮੀਨਾਰ ਦੌਰਾਨ ਡਾ. ਜਸਬੀਰ ਸਿੰਘ ਸਰਨਾ, ਸ਼ਾਂਤੀ ਨਿਕੇਤਨ ਯੂਨੀਵਰਸਿਟੀ ਬੰਗਾਲ ਤੋਂ ਡਾ. ਸਿਰਾਜੁੱਲ ਇਸਲਾਮ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਗੁਰੂ ਸਾਹਿਬ ਜੀ ਦੀ ਜੀਵਨ ਤੇ ਉਨ੍ਹਾਂ ਦੀ ਬਾਣੀ ਅਧਾਰਿਤ ਖੋਜ ਭਰਪੂਰ ਪਰਚੇ ਪੜ੍ਹੇ ਗਏ।

ਡਾ. ਸਿਰਾਜੁੱਲ ਇਸਲਾਮ ਨੇ ਆਪਣੇ ਪਰਚੇ ਰਾਹੀਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਰਗ ਵੰਡ ਤੇ ਸ਼੍ਰੇਣੀ ਵੰਡ ਦੇ ਖਿਲਾਫ਼ ਬੁਲੰਦ ਅਵਾਜ਼ ਉਠਾਉਣ ਵਾਲੇ ਰਹਿਬਰ ਦੱਸਿਆ, ਉਥੇ ਹੀ ਸਿੱਖ ਧਰਮ ਦੀਆਂ ਮਨੁੱਖਤਾ ਖ਼ਾਤਿਰ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਸਿੱਖ ਰਵਾਇਤਾਂ, ਸਿਧਾਂਤਾਂ ਤੇ ਕਦਰਾਂ-ਕੀਮਤਾਂ ਦੀ ਵਿਲੱਖਣਤਾ ਨੂੰ ਵੀ ਉਭਾਰਿਆ। ਬੁਲਾਰਿਆਂ ਦੀ ਸਮਾਂ ਦੇਣ ਦੀ ਜ਼ੁੰਮੇਵਾਰੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਿਭਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਬੁਲਾਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸੈਮੀਨਾਰ ਦੌਰਾਨ ਪਦਮ ਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਬੇਗ ਸਿੰਘ, ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਬਾਬਾ ਹਾਕਮ ਸਿੰਘ ਸਰਹਾਲੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਦੀਪ ਸਿੰਘ ਤੇੜਾ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕਰਮਬੀਰ ਸਿੰਘ ਕਿਆਮਪੁਰ, ਪਿੰਗਲਵਾੜਾ ਸੰਸਥਾ ਤੋਂ ਸ. ਰਾਜਬੀਰ ਸਿੰਘ, ਗਿਆਨੀ ਸੰਤੋਖ ਸਿੰਘ ਆਸਟ੍ਰੇਲੀਆ, ਪ੍ਰਿੰ. ਕੁਲਵਿੰਦਰ ਸਿੰਘ, ਪ੍ਰਿੰ. ਫੁਲਵਿੰਦਰ ਸਿੰਘ, ਪ੍ਰਿੰ. ਰੁਪਿੰਦਰ ਸਿੰਘ, ਪ੍ਰਿੰ. ਮਨਜੀਤ ਕੌਰ, ਪ੍ਰਿੰ. ਰਾਜਪਾਲ ਸਿੰਘ, ਪ੍ਰਿੰ. ਬਲਵਿੰਦਰ ਸਿੰਘ, ਪ੍ਰੋ. ਰਵੇਲ ਸਿੰਘ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION