36.1 C
Delhi
Friday, May 3, 2024
spot_img
spot_img

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ
ਅੰਮ੍ਰਿਤਸਰ, 18 ਨਵੰਬਰ, 2021:
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਨਿਸ਼ਾਨ ਸਿੰਘ, ਤੇ ਸ. ਪਲਵਿੰਦਰ ਸਿੰਘ ਚਿੱਟਾ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਾਨਵਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਮਾਰਗ ਦਿਖਾਉਂਦੀ ਹੈ। ਗੁਰੂ ਸਾਹਿਬ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਸਮੁੱਚੀ ਮਾਨਵਤਾ ਨੂੰ ਜੋੜਨ ਵਾਲਾ ਹੈ ਅਤੇ ਉਨ੍ਹਾਂ ਨੇ ਜਾਤਾਂ-ਪਾਤਾਂ ਤੋਂ ਉੱਪਰ ਉੱਠ ਕੇ ਮਨੁੱਖ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਰਾਹ ਦਿਖਾਇਆ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਵਰਗ ਨੂੰ ਵੀ ਵਡਿਆਈ ਬਖ਼ਸ਼ੀ, ਜੋ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਫੈਸਲਾ ਸੀ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਜਿਥੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ, ਉਥੇ ਹੀ ਆਪੋ-ਆਪਣੇ ਘਰਾਂ ਵਿਚ ਦੀਪਮਾਲਾ ਕਰਨ ਦੀ ਪ੍ਰੇਰਣਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION