32.8 C
Delhi
Wednesday, April 24, 2024
spot_img
spot_img

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਡੇਰਾ ਬਾਬਾ ਨਾਨਕ ਲਈ ਰਵਾਨਾ

ਅੰਮ੍ਰਿਤਸਰ, 3 ਨਵੰਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਡੇਰਾ ਬਾਬਾ ਨਾਨਕ ਤੱਕ 550 ਸਾਈਕਲਿਸਟ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਇਕ ਇਤਿਹਾਸਕ ਸਾਈਕਲ ਰੈਲੀ ਕੱਢੀ ਗਈ।

ਇਸ ਰਾਜ ਪੱਧਰੀ ਸਾਈਕਲ ਰੈਲੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਵਿੱਚ ਪੰਜਾਬ ਭਰ ਤੋਂ ਸਾਈਕਲਿਸਟਾਂ ਨੇ ਹਿੱਸਾ ਲਿਆ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਸਾਈਕਲ ਰੈਲੀ ਲੱਗਭੱਗ 65 ਕਿਲੋਮੀਟਰ ਦਾ ਸਫਰ ਤੈਅ ਕਰਨ ਉਪਰੰਤ ਡੇਰਾ ਬਾਬਾ ਨਾਨਕ ਵਿਖੇ ਪੁੱਜੇਗੀ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ ਮਜੀਠਾ ਬਾਈਪਾਸ ਰਾਹੀਂ ਫਤਿਹਗੜ੍ਹ ਚੂੜੀਆਂ ਤੋਂ ਹੁੰਦੀ ਹੋਈ ਡੇਰਾ ਬਾਬਾ ਨਾਨਕ ਵਿਖੇ ਮੁਕੰਮਲ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਭਾਗ ਲੈਣ ਵਾਲੇ ਸਾਈਕਲਿਸਟਾਂ ਨੂੰ ਮੈਡਲ ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੂਰਬ ਨੂੰ ਸਮਰਪਿਤ ਖੇਡ ਵਿਭਾਗ ਵੱਲੋਂ ਅਨੇਕਾਂ ਹੀ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਣਾ ਸੋਢੀ ਨੇ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਜਿੰਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ ਸੀ। ਖੇਡ ਮੰਤਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਦਾ ਲਾਂਘਾ ਖੁਲ੍ਹਣ ਨਾਲ ਸਾਡੀ ਚਿਰਾਂ ਤੋਂ ਹੋਈ ਉਡੀਕ ਹੁਣ ਪੂਰੀ ਹੋਵੇਗੀ ਅਤੇ ਅਸੀਂ ਸਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਸਿਜਦਾ ਕਰ ਸਕਾਂਗੇ।

ਰਾਣਾ ਸੋਢੀ ਨੇ ਕਿਹਾ ਕਿ ਸਾਨੂੰ ਇਹ ਧਾਰਮਿਕ ਸ਼ਤਾਬਦੀਆਂ ਮਨਾਉਣ ਨਾਲ ਸਾਡੀ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਅਤੇ ਸਭਿਆਚਾਰ ਦਾ ਪਤਾ ਚੱਲਦਾ ਹੈ ਅਤੇ ਸਾਡੇ ਗੁਰੂਆਂ ਵੱਲੋਂ ਜੋ ਸੰਦੇਸ਼ ਦਿੱਤੇ ਗਏ ਹਨ ਤੋਂ ਅਸੀਂ ਜਾਣੂੰ ਹੁੰਦੇ ਹਾਂ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਨੂੰ ਫਤਵਾ ਦਿੱਤਾ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਾਨੋ ਸ਼ੌਂਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਕ ਮੰਚ ਤੇ ਆ ਕੇ ਇਹ ਸਮਾਗਮ ਮਨਾਉਣੇ ਚਾਹੀਦੇ ਹਨ।

ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕਿਹਾ ਕਿ ਇਹ ਸਾਈਕਲ ਰੈਲੀ ਅਮਨ ਤੇ ਸਦਭਾਵਨਾ ਦਾ ਸੰਦੇਸ਼ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਨੀ ਵੱਡੀ ਸਾਈਕਲ ਰੈਲੀ ਕੱਢੀ ਗਈ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਕੰਮਲ ਇੰਤਜਾਮ ਕੀਤੇ ਗਏ ਹਨ ਅਤੇ ਦਿਵਆਂਗ ਵਿਅਕਤੀਆਂ ਲਈ ਵੀਲ ਚੇਅਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਸੀ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਮਾਰਗ ਤੇ ਚੱਲੀਏ।

ਇਸ ਮੌਕੇ ਸ੍ਰੀ ਸੁਨੀਲ ਦੱਤੀ, ਡਾ: ਧਰਮਵੀਰ ਅਗਨੀਹੋਤਰੀ, ਸ੍ਰ ਹਰਮਿੰਦਰ ਸਿੰਘ ਗਿੱਲ (ਸਾਰੇ ਵਿਧਾਇਕ), ਸ੍ਰੀ ਸੰਜੈ ਕੁਮਾਰ ਵਧੀਕ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ, ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਸ੍ਰ ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ, ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਅਨਮਜੋਤ ਕੌਰ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਸ੍ਰੀ ਵਿਕਾਸ ਹੀਰਾ ਐਸ:ਡੀ:ਐਮ, ਸ੍ਰ ਜਸਵਿੰਦਰ ਸਿੰਘ ਧੁੰਨਾ ਡਾਇਰੈਕਟਰ ਯੂਥ ਬੋਰਡ, ਸ੍ਰ ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ, ਸ੍ਰੀ ਰਾਜਨ ਸਿੱਧੂ ਕੁਆਰਡੀਨੇਟਰ ਐਨ:ਆਰ:ਆਈ ਮਾਮਲੇ ਯੂ:ਐਸ:ਏ, ਸ੍ਰ ਐਸ:ਪੀ: ਸਿੰਘ, ਸ੍ਰ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ, ਸ੍ਰ ਮਨਜੀਤ ਸਿੰਘ ਨਿੱਝਰ ਕੁਆਰਡੀਨੇਟਰ ਐਨ:ਆਰ:ਆਈ ਮਾਮਲੇ ਯੂ:ਕੇ ਵੀ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION