ਚੰਡੀਗੜ੍ਹ, 4 ਨਵੰਬਰ, 2019:
ਪੰਜਾਬ ਸਰਕਾਰ ਵੱਲੋਂ 6 ਨਵੰਬਰ, 2019 ਨੂੰ ਪੰਜਾਬ ਵਿਧਾਨ ਸਭਾ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਾਇਆ ਜਾਵੇਗਾ। ਇਸ ਪ੍ਰੋਗਰਾਮ ਨੂੰ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸੰਬੋਧਨ ਕੀਤਾ ਜਾਵੇਗਾ।
ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਵਿਸ਼ੇਸ਼ (9ਵੇਂ) ਸਮਾਗਮ ਲਈ 6 ਨਵੰਬਰ ਨੂੰ ਬਾਅਦ ਦੁਪਹਿਰ 2.30 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।