37.8 C
Delhi
Friday, April 19, 2024
spot_img
spot_img

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ
ਅੰਮ੍ਰਿਤਸਰ, 31 ਅਕਤੂਬਰ, 2020 –
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ।

ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਕੀਤੀ ਗਈ ਫੁੱਲਾਂ ਦੀ ਵਰਖਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ।

ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਦਸਤਾਰਾਂ ਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖੀਆਂ ਪੱਟੀਆਂ ਸਜ਼ਾ ਕੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਪਰਮਜੀਤ ਸਿੰਘ ਖਾਲਸਾ, ਸ. ਗੁਰਤੇਜ ਸਿੰਘ ਢੱਡੇ, ਸ. ਸਰਵਨ ਸਿੰਘ ਕੁਲਾਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ ਤੇ ਸ. ਪਲਵਿੰਦਰ ਸਿੰਘ ਚਿੱਟਾ, ਭਾਈ ਸੁਖਵਿੰਦਰ ਸਿੰਘ ਅਗਵਾਨ ਮੁਖੀ ਗੁਰਦੁਆਰਾ ਯਾਦਗਾਰ ਸ਼ਹੀਦਾਂ ਅਗਵਾਨ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ, ਸਾਬਕਾ ਐਸੋਸੀਏਸ਼ਨ ਦੇ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਬਲਬੀਰ ਸਿੰਘ, ਸ. ਸਵਿੰਦਰ ਸਿੰਘ, ਸ. ਗੁਰਬਚਨ ਸਿੰਘ, ਸ. ਇੰਦਰਜੀਤ ਸਿੰਘ, ਸ. ਪਲਵਿੰਦਰ ਸਿੰਘ ਆਦਿ ਮੌਜੂਦ ਸਨ।

Guru Ram Das Ji Nagar Kirtan 1


Click here to Like us on Facebook


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION