29 C
Delhi
Friday, April 19, 2024
spot_img
spot_img

ਸ੍ਰੀ ਦਰਬਾਰ ਸਾਹਿਬ ਘਟਨਾ ਦੇ ਦੋਸ਼ੀ ਦਾ ਨਹੀਂ ਮਿਲਿਆ ਕੋਈ ਸੁਰਾਗ: ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ

ਯੈੱਸ ਪੰਜਾਬ
ਅੰਮ੍ਰਿਤਸਰ, 20 ਦਸਬੰਰ, 2021:
18 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਰਹਿਰਾਸ ਪਾਠ ਦੇ ਸਮੇਂ ਨਾ ਮਾਲੂਮ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬਦਨੀਅਤ ਨਾਲ ਕੀਤੀ ਗਈ ਕੋਸ਼ਿਸ਼, ਜਿਸ ਨੂੰ ਮੌਕੇ ਉਤੇ ਹਾਜ਼ਰ ਸੇਵਾਦਾਰਾਂ ਨੇ ਨਾਕਾਮ ਕਰ ਦਿੱਤਾ ਸੀ, ਦੀ ਪੁੱਛਗਿਛ ਦੌਰਾਨ ਮੌਤ ਹੋ ਗਈ ਸੀ, ਪਰ ਅੱਜ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਉਕਤ ਅਣਪਛਾਤੇ ਦੋਸ਼ੀ ਦੀ ਸ਼ਨਾਖਤ ਪੁਲਿਸ ਨਹੀਂ ਕਰ ਸਕੀ। ਨਾ ਹੀ ਉਸ ਕੋਲੋਂ ਕੋਈ ਅਜਿਹਾ ਦਸਾਤਵੇਜ਼ ਜਾਂ ਪਛਾਣ ਪੱਤਰ ਮਿਲਿਆ ਹੈ, ਜਿਸ ਅਧਾਰ ਉਤੇ ਪੁਲਿਸ ਕੇਸ ਦੀ ਤੈਅ ਤੱਕ ਪੁੱਜਦੀ।

ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਕਥਿਤ ਦੋਸ਼ੀ ਦੀ ਪਛਾਣ ਲਈ ਲੋਕਾਂ ਕੋਲੋਂ ਸਹਿਯੋਗ ਲੈਣ ਦੇ ਆਸ਼ੇ ਨਾਲ ਉਕਤ ਵਿਅਕਤੀ ਦੀ ਤਸਵੀਰ ਜੋ ਕਿ ਕੰਪਲੈਕਸ ਦੇ ਵੀਡੀਓ ਕੈਮਰਿਆਂ ਨੇ ਕੈਦ ਕੀਤੀ ਸੀ, ਨੂੰ ਜਾਰੀ ਕੀਤਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਪੜਤਾਲ ਕਰਨ ਲਈ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਗਠਿਤ ਕਰ ਦਿੱਤੀ ਗਈ ਹੈ, ਜੋ ਕਿ ਲਗਾਤਾਰ ਇਸ ਕੇਸ ਦੀ ਪੜਤਾਲ ਕਰ ਰਹੀ ਹੈ, ਪਰ ਹੁਣ ਤੱਕ ਦੀਆਂ ਕੋਸ਼ਿਸ਼ਾਂ ਵਿਚੋਂ ਅਜਿਹਾ ਕੋਈ ਸੁਰਾਗ ਨਹੀਂ ਮਿਲਿਆ, ਜੋ ਕਿ ਉਕਤ ਵਿਅਕਤੀ ਦੀ ਸ਼ਨਾਖਤ ਕਰਵਾ ਸਕੇ।

ਡਾ. ਗਿਲ੍ਹ ਨੇ ਦੱਸਿਆ ਕਿ ਇਸ ਨਾ ਮਾਲੂਮ ਦੋਸ਼ੀ ਖਿਲਾਫ ਮੁਕੱਦਮਾ ਨੰਬਰ 253 ਮਿਤੀ 19-12-2021 ਜੁਰਮ 295-ਏ, 307 ਆਈ:ਪੀ:ਸੀ ਥਾਣਾ ਈ ਡਵੀਜਨ ਵਿੱਚ ਦਰਜ ਕਰ ਲਿਆ ਗਿਆ ਹੈ ਅਤੇ ਇਸ ਦੋਸ਼ੀ ਦੀ ਪਹਿਚਾਣ ਲਈ ਅਤੇ ਪਰਿਵਾਰਕ ਪਿਛੋਕੜ ਦੀ ਜਾਣਕਾਰੀ ਲੈਣ ਲਈ ਦੋਸ਼ੀ ਦੀ ਫੋਟੋ ਨੂੰ ਜਨਤਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਜਾਣਕਾਰੀ ਹੋਵੇ ਤਾਂ ਪੁਲਿਸ ਕਮਿਸ਼ਨਰ ਦੇ ਮੋਬਾਇਲ ਨੰ: 97811-30101, 99157-01100, ਸ੍ਰ ਪਰਮਿੰਦਰ ਸਿੰਘ ਭੰਡਾਲ ਡੀ:ਸੀ:ਪੀ ਲਾਅ ਐਂਡ ਆਰਡਰ ਦੇ ਮੋਬਾਇਲ ਨੰ: 95524-00001 ਅਤੇ ਸ੍ਰ ਹਰਪਾਲ ਸਿੰਘ ਏ:ਡੀ:ਸੀ:ਪੀ-3 ਦੇ ਮੋਬਾਇਲ ਨੰ: 98760-19099 ਤੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION