37.8 C
Delhi
Friday, April 19, 2024
spot_img
spot_img

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ਐਕਸ.ਯੂ.ਵੀ. ਗੱਡੀ ਭੇਟ

ਅੰਮ੍ਰਿਤਸਰ, 18 ਸਤੰਬਰ, 2020 –
ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਐਕਸ.ਯੂ.ਵੀ.-300’ ਗੱਡੀ ਭੇਟ ਕੀਤੀ ਗਈ। ਕੰਪਨੀ ਦੇ ਮਾਲਕ ਸ. ਇੰਦਰਬੀਰ ਸਿੰਘ ਅਨੰਦ, ਸ੍ਰੀ ਹਰੀਸ਼ ਢੀਂਗਰਾ ਸਮੇਤ ਆਰ.ਐਸ.ਐਮ. ਸ੍ਰੀ ਅਸ਼ੀਸ਼ ਅਤੇ ਏ.ਐਸ.ਐਮ. ਸ੍ਰੀ ਅਭਿਸ਼ੇਕ ਮੁਖ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ।

ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹਨ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ। ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਯੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਨਿੱਜੀ ਸਹਾਇਕ ਸ. ਦਰਸ਼ਨ ਸਿੰਘ, ਸ. ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION