33.1 C
Delhi
Wednesday, May 8, 2024
spot_img
spot_img

ਸ੍ਰੀ ਦਰਬਾਰ ਸਾਹਿਬ ਵਿਖ਼ੇ ਬਣੇਗਾ ਨਵਾਂ ਜੋੜਾ ਘਰ; ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਅਤੇ ਹੋਰਨਾਂ ਨੇ ਟੱਕ ਲਗਾ ਕੇ ਕੀਤੀ ਸੇਵਾ ਦੀ ਸ਼ੁਰੂਆਤ

ਯੈੱਸ ਪੰਜਾਬ
ਅੰਮ੍ਰਿਤਸਰ, 2 ਜੁਲਾਈ, 2021:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਾਲੀ ਬਾਹੀ ਜੋੜਾ ਘਰ ਤੇ ਗਠੜੀ ਘਰ ਦੇ ਨਵੀਨੀਕਰਨ ਦੀ ਸੇਵਾ ਪੰਥਕ ਰਵਾਇਤਾਂ ਨਾਲ ਸ਼ੁਰੂ ਕੀਤੀ ਗਈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਜੋੜਾ ਘਰ ਦੀ ਕਾਰਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

ਕਾਰਸੇਵਾ ਦੀ ਆਰੰਭਤਾ ਅਰਦਾਸ ਮਗਰੋਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਟੱਕ ਲਗਾ ਕੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਭੇਟ ਕਰਨ ਲਈ ਪੁੱਜਦੀਆਂ ਹਨ, ਜਿਨ੍ਹਾਂ ਲਈ ਨਵਾਂ ਜੋੜਾ ਘਰ ਤੇ ਗੱਠੜੀ ਘਰ ਜਲਦ ਹੀ ਆਪਣੀਆਂ ਸੇਵਾਵਾਂ ਦੇਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀ ਸਹੂਲਤ ਲਈ ਹਮੇਸ਼ਾ ਹੀ ਤੱਤਪਰ ਰਹੀ ਹੈ ਅਤੇ ਇਸੇ ਤਹਿਤ ਹੀ ਨਵਾਂ ਜੋੜਾ ਘਰ ਤਿਆਰ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਜੋੜਾ ਘਰ ਵਿਚ ਪੰਜ ਹਜ਼ਾਰ ਤੋਂ ਵੱਧ ਸੰਗਤਾਂ ਦੇ ਜੋੜੇ ਇਕੋ ਸਮੇਂ ਰੱਖਣ ਦੀ ਸਮਰੱਥਾ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਕਾਰਸੇਵਾ ਭੂਰੀਵਾਲਿਆਂ ਵੱਲੋਂ ਇਹ ਜੋੜਾ ਘਰ 5 ਮਹੀਨੇ ਤੱਕ ਸੰਗਤ ਅਰਪਣ ਕਰ ਦਿੱਤਾ ਜਾਵੇਗਾ।

ਇਸ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਜੋੜਾ ਘਰ ਦੀ ਸੇਵਾ ਸੌਂਪਣ ’ਤੇ ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸੇਵਾਵਾਂ ਸਮੇਂ ਵੱਧ ਚੜ੍ਹ ਕੇ ਸਹਿਯੋਗ ਕਰਨ ਤਾਂ ਜੋ ਜਲਦ ਤੋਂ ਜਲਦ ਇਹ ਸੰਗਤ ਦੀ ਸੇਵਾ ਲਈ ਖੋਲ੍ਹਿਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਮਲਕੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਬਾਬਾ ਸਤਨਾਮ ਸਿੰਘ, ਸ. ਪ੍ਰਗਟ ਸਿੰਘ ਬਟਾਲਾ, ਸ. ਰਾਮ ਸਿੰਘ ਭਿੰਡਰ, ਬਾਬਾ ਗੁਰਨਾਮ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਕਰਮ ਸਿੰਘ, ਬੀਬੀ ਰਾਜਵਿੰਦਰ ਕੌਰ, ਬਾਬਾ ਆਤਮਾ ਸਿੰਘ ਆਦਿ ਮੌਜੂਦ ਸਨ।

ਅਕਾਲ ਤਖ਼ਤ ਸਾਹਿਬ ਨੇ ਕੌਮ ਨੂੰ ਸਦਾ ਚਾਨਣ ਮੁਨਾਰੇ ਵਜੋਂ ਅਗਵਾਈ ਦਿੱਤੀ: ਅਕਾਲ ਤਖ਼ਤ ਦੇ ਸਥਾਪਨਾ ਦਿਹਾੜੇ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION