26.7 C
Delhi
Saturday, April 27, 2024
spot_img
spot_img

ਸਖ਼ਤ ਮਿਹਨਤ ਅਤੇ ਸਪਸ਼ਟ ਟੀਚਾ ਸਫ਼ਲਤਾ ਦੀ ਕੁੰਜੀ: ਏ.ਐਸ.ਪੀ. ਵਤਸਲਾ ਗੁਪਤਾ

ਜਲੰਧਰ, 20 ਦਸੰਬਰ 2019:

ਏ.ਐਸ.ਪੀ.ਵਤਸਾਲਾ ਗੁਪਤਾ ਨੇ ਵਿਦਿਆਰਥੀਆਂ ਨੂ ਕਿਹਾ ਕਿ ਸਖ਼ਤ ਮਿਹਨਤ ਅਤੇ ਅਪਣੇ ਨਿਸ਼ਾਨੇ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ ਹੋ ਕੇ ਹੀ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਵਿੱਚ ਭਰਤੀ ਹੋਇਆ ਜਾ ਸਕਦਾ ਹੈ।

ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਲਗਾਏ ਗਏ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੌਰਾਨ ਵਿਦਿਆਰਥੀਆਂ ਨਾਲ ਸੰਨ 2016 ਬੈਚ ਦੀ ਨੌਜਵਾਨ ਆਈ.ਪੀ.ਐਸ.ਅਫ਼ਸਰ ਵਤਸਲਾ ਵਲੋਂ ਰੂਬਰੂ ਹੁੰਦਿਆਂ ਪੁਲਿਸ ਫੋਰਸਾਂ ਵਿੱਚ ਭਰਤੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ।

ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੂਰੀ ਲਗਨ,ਮਿਹਨਤ ਅਤੇ ਸਮਰਪਨ ਦੀ ਭਾਵਨਾ ਨਾਲ ਅੱਗੇ ਵਧਿਆ ਜਾਵੇ। ਉਨ੍ਹਾਂ ਦੱਸਿਆ ਕਿ ਸਿਵਲ ਸੇਵਾਵਾਂ ਦੀ ਪ੍ਰੀਖਿਆ ਯੂ.ਪੀ.ਐਸ.ਸੀ. ਅਤੇ ਪੀ.ਪੀ.ਐਸ.ਸੀ.ਵਲੋਂ ਗ੍ਰੈਜੂਏਸ਼ਨ ਤੋ ਬਾਅਦ ਲਿਆ ਜਾਂਦਾ ਹੈ।

ਜਿੰਦਗੀ ਵਿੱਚ ਚੰਗੀ ਸਿੱਖਿਆ ਨੂੰ ਸਫ਼ਲਤਾ ਦੀ ਕੂੰਜੀ ਕਰਾਰ ਦਿੰਦਿਆਂ ਏ.ਐਸ.ਪੀ. ਨੇ ਦੱਸਿਆ ਕਿ ਮਿਆਰੀ ਸਿੱਖਿਆ ਤੋਂ ਬਗੌਰ ਜਿੰਦਗੀ ਵਿੱਚ ਟੀਚਿਆਂ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਕੀਤੇ ਗਏ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇਸ ਮੇਲੇ ਤੋਂ ਪ੍ਰੇਰਣਾ ਲੈ ਕੇ ਵਿਦਿਆਰਥੀ ਲਗਨ ਤੇ ਮਿਹਨਤ ਨਾਲ ਜਿੰਦਗੀ ਦੇ ਹਰ ਖੇਤਰ ਵਿੱਚ ਸਫ਼ਲਤਾ ਨੂੰ ਪ੍ਰਾਪਤ ਕਰਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ ਦੇ ਸਮਰੱਥ ਹੋ ਸਕਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION