ਸ੍ਰੀ ਮੁਕਤਸਰ ਸਾਹਿਬ, 20 ਅਗਸਤ, 2019:
ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।
ਹਾਦਸਾ ਮਲੋਟ ਰੋਡ ’ਤੇ ਅਕਾਲ ਅਕੈਡਮੀ ਨੇੜੇ ਪੈਂਦੇ ਚੌਂਕ ਵਿਚ ਹੋਇਆ ਜਦ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਟਰੱਕ ਨੇ ਮੋਟਰ ਸਾਈਕਲ ਨੂੰ ਦਰੜ ਦਿੱਤਾ।
ਮ੍ਰਿਤਕਾਂ ਦੀ ਪਛਾਣ 21 ਸਾਲਾ ਗੌਰਵ ਅਤੇ 24 ਸਾਲਾ ਪੰਕਜ ਕੁਮਾਰ ਵਜੋਂ ਹੋਈ ਹੈ।
ਹਾਦਸੇ ਮਗਰੋਂ ਟਰੱਕ ਚਾਲਕ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਪਿੱਛਾ ਕਰਦੇ ਹੋਏ ਉਸਨੂੰ ਕਾਬੂ ਕਰ ਲਿਆ।
ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀਆਂ ਗਈਆਂ ਹਨ ਅਤੇ ਪੁਲਿਸ ਬਣਦੀ ਕਾਰਵਾਈ ਕਰ ਰਹੀ ਹੈ।