30.6 C
Delhi
Thursday, May 2, 2024
spot_img
spot_img

ਸੰਗਰੂਰ ਵਿੱਚ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ 15 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ: ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ

ਸੰਗਰੂਰ, 27 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਦੇ ਤਹਿਤ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਵੱਲੋਂ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 15 ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 99-ਲਹਿਰਾ ਵਿਖੇ 3, ਵਿਧਾਨ ਸਭਾ ਹਲਕਾ-100 ਦਿੜ੍ਹਬਾ ਵਿਖੇ 2, ਵਿਧਾਨ ਸਭਾ ਹਲਕਾ 101-ਸੁਨਾਮ ਊਧਮ ਸਿੰਘ ਵਾਲਾ ਵਿਖੇ 5, ਵਿਧਾਨ ਸਭਾ ਹਲਕਾ 108-ਸੰਗਰੂਰ ਵਿਖੇ 5 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 107-ਧੂਰੀ ਵਿਖੇ ਅੱਜ ਵੀ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 1 ਫਰਵਰੀ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਉਮੀਦਵਾਰ 4 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION