31.7 C
Delhi
Monday, May 6, 2024
spot_img
spot_img

ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ

ਯੈੱਸ ਪੰਜਾਬ
ਚੰਡੀਗੜ੍ਹ, 5 ਜੂਨ, 2022:
ਕਾਂਗਰਸ ਪਾਰਟੀ ਨੇ ਅੱਜ ਸੰਗਰੂਰ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਉਹ ਸੋਮਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

ਦਲਵੀਰ ਸਿੰਘ ਗੋਲਡੀ ਜੋ ਪਹਿਲਾਂ, ਧੂਰੀ ਤੋਂ ਕਾਂਗਰਸ ਟਿਕਟ ’ਤੇ ਵਿਧਾਇਕ ਬਣੇ ਸਨ, 2022 ਵਿਧਾਨ ਸਭਾ ਚੋਣਾਂ  ਵਿੱਚ ਮੁੜ ਪਾਰਟੀ ਦੇ ਉਮੀਦਵਾਰ ਸਨ ਪਰ ਇੱਥੋਂ ਇਸ ਵਾਰ ਉਨ੍ਹਾਂ ਦਾ ਮੁਕਾਬਲਾ ‘ਆਮ ਆਦਮੀ ਪਾਰਟੀ’ ਦੇ ਮੁੱਖ ਮੰਤਰੀ ਦੇ ਚਿਹਰੇ ਸ੍ਰੀ ਭਗਵੰਤ ਮਾਨ ਨਾਲ ਸੀ ਅਤੇ ਸ੍ਰੀ ਦਲਵੀਰ ਗੋਲਡੀ ਭਗਵੰਤ ਮਾਨ ਦੇ ਹੱਥੋਂ ਚੋਣ ਹਾਰ ਗਏ ਸਨ।

ਸੰਗਰੂਰ ਪਾਰਲੀਮਾਨੀ ਸੀਟ ਸ੍ਰੀ ਭਗਵੰਤ ਮਾਨ ਦੇ ਚੁਣੇ ਜਾਣ, ਮੁੱਖ ਮੰਤਰੀ ਜਾਣ ਅਤੇ ਉਨ੍ਹਾਂ ਵੱਲੋਂ ਸੰਗਰੂਰ ਸੀਟ ਤੋਂ ਅਸਤੀਫ਼ਾ ਦੇਣ ਕਾਰਨ ਖ਼ਾਲੀ ਹੋ ਗਈ ਸੀ ਜਿਸਦੀ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਾ ਹੈ ਅਤੇ 23 ਜੂਨ ਨੂੰ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀ ਪੱਤਰ ਭਰਣ ਦੀ ਆਖ਼ਰੀ ਤਾਰੀਖ਼ 6 ਜੂਨ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਹੈ। ਅਜੇ ਤਾਂਈਂ ਅਕਾਲੀ ਦਲ ਬਾਦਲ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੂੰ ਅਤੇ ‘ਆਮ ਆਦਮੀ ਪਾਰਟੀ’ ਨੇ ਸਰਪੰਚ ਗੁਰਮੇਲ ਸਿੰਘ ਘਰਾਂਚੋਂ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION