30.1 C
Delhi
Saturday, May 4, 2024
spot_img
spot_img

ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਚੁਣੇ ਗਏ, ਚੋਣ ਅਧਿਕਾਰੀ ਨੇ ਦੋਹਾਂ ਨੂੰ ਸਰਟੀਫੀਕੇਟ ਸੌਂਪੇ

ਯੈੱਸ ਪੰਜਾਬ
ਚੰਡੀਗੜ੍ਹ, 3 ਜੂਨ, 2022:
ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ-

ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ।

ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION