28.1 C
Delhi
Thursday, April 25, 2024
spot_img
spot_img

ਸੰਤ ਸੀਚੇਵਾਲ, ਡੀ.ਸੀ. ਅਤੇ ਐਸ.ਐਸ.ਪੀ. ਨੇ ਲਿਆ ਗਿੱਦੜਪਿੰਡੀ ਰੇਲਵੇ ਪੁੱਲ ਹੇਠੋਂ ਮਿੱਟੀ ਕੱਢਣ ਦੇ ਕੰਮ ਦਾ ਜਾਇਜ਼ਾ

ਜਲੰਧਰ, 06 ਫਰਵਰੀ 2020:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ।

ਰੇਲਵੇ ਵਿਭਾਗ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਵੱਡਮੁੱਲੇ ਸਹਿਯੋਗ ਨਾਲ 50 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਇਸ ਮਹੱਤਵਪੂਰਨ ਕੰਮ ਨੂੰ ਰੇਲਵੇ ਵਿਭਾਗ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ 15 ਦਿਨਾਂ ਦੇ ਵਿੱਚ ਮੁਕੰਮਲ ਕੀਤਾ ਜਾਵੇਗਾ।

ਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ 1600 ਫੁੱਟ ਜਮੀਨ ਵਿਚੋਂ 5 ਤੋਂ 12 ਫੁੱਟ ਤੱਕ ਮਿੱਟੀ/ਗਾਰ ਕੱਢੀ ਜਾਵੇਗੀ ਜਿਸ ਲਈ ਰੇਲਵੇ ਵਿਭਾਗ ਵਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਮਨਜ਼ੂਰੀ ਲੈਣ ਲਈ ਸੰਜੀਦਾ ਉਪਰਾਲੇ ਕੀਤੇ ਗਏ ਅਤੇ ਆਉਣ ਵਾਲੇ ਦਿਨਾਂ ਵਿੱਚ ਹੜ੍ਹਾਂ ਨੂੰ ਰੋਕਣ ਲਈ ਕੰਮ ਨੂੰ ਤੇਜ਼ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਉਹ ਭਲੀ ਭਾਂਤ ਜਾਣੂੰ ਹਨ ਕਿ ਹੜ੍ਹਾਂ ਕਾਰਨ ਹੁੰਦੇ ਨੁਕਸਾਨ ਨੂੰ ਰੋਕਣ ਲਈ ਰੇਲਵੇ ਪੁਲ ਥੱਲਿਓਂ ਗਾਰ ਕੱਢਣ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਾਸ ਕਰਕੇ ਪੰਜਾਬ ਸਰਕਾਰ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਨੂੰ ਰੋਕਣ ਲਈ ਵਚਨਬੱਧ ਹੈ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਪੁਲ ਹੇਠੋਂ ਅਸਾਨੀ ਨਾਲ ਵਾਧੂ ਪਾਣੀ ਦੀ ਅਸਾਨੀ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਮਿੱਟੀ ਕੱਢਣਾ ਬਹੁਤ ਜਰੂਰੀ ਹੈ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਉਪਰਾਲੇ ਪਹਿਲ ਦੇ ਅਧਾਰ ’ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਰੇਲਵੇ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰਾਂ ਨੂੰ ਪੂਰਾ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਵੀ ਦੁਆਇਆ।

ਇਸ ਮੌਕੇ ਸੀਨੀਅਰ ਡਵੀਜ਼ਨਲ ਇੰਜੀਨੀਅਰ ਰੇਲਵੇ ਅਨੁਰਾਗ , ਉਪ ਮੰਡਲ ਮੈਜਿਸਟਰੇਟ ਡਾ.ਸੰਜੀਵ ਸ਼ਰਮਾ, ਡੀ.ਐਸ.ਪੀ. ਪਿਆਰਾ ਸਿੰਘ, ਮਾਲ ਅਫ਼ਸਰ ਪ੍ਰਦੀਪ ਕੁਮਾਰ ਅਤੇ ਪਰਗਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION