ਚੰਡੀਗੜ੍ਹ, ਨਵੰਬਰ 24, 2019:
ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰੀ ਰਾਣਾ ਕੇ.ਪੀ. ਸਿੰਘ ਵੱਲੋਂ 15ਵੀਂ ਵਿਧਾਨ ਸਭਾ ਦੇ ਵਿਸ਼ੇਸ਼ (ਨੌਵੇਂ) ਸਮਾਗਮ ਦੀ ਵਿਸ਼ੇਸ਼ ਬੈਠਕ 26 ਨਵੰਬਰ, 2019 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਬੁਲਾਈ ਹੈ। ਇਹ ਬੈਠਕ ਸੰਵਿਧਾਨ ਦਿਵਸ ਨੂੰ ਮਨਾਉਣ ਲਈ ਬੁਲਾਈ ਗਈ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਵੱਲੋਂ ਦਿੱਤੀ ਗਈ।