35.1 C
Delhi
Friday, May 3, 2024
spot_img
spot_img

ਹਮਲਾਵਰ ਰੂਪ ਧਾਰਨ ਕਰ ਰਿਹਾ ਹੈ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਦਾ ਸੰਘਰਸ਼

ਯੈੱਸ ਪੰਜਾਬ
ਚੰਡੀਗੜ੍ਹ ,
ਜਿਵੇਂ-ਜਿਵੇਂ ਸੂਬੇ ਵਿੱਚ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਦਾ ਸੰਘਰਸ਼ ਹਮਲਾਵਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਮੁਲਾਜ਼ਮ ਭਲੀ ਭਾਂਤ ਜਾਣਦੇ ਹਨ ਕਿ ਸਰਕਾਰ ਕਿਸੇ ਵੀ ਸਮੇਂ ਚੋਣ ਜ਼ਾਬਤੇ ਦੇ ਬਹਾਨੇ ਉਨ੍ਹਾਂ ਦੀਆਂ ਮੰਗਾਂ ਨੂੰ ਕੋਈ ਹੋਰ ਰੂਪ ਦੇ ਸਕਦੀ ਹੈ।

ਸ਼ੁੱਕਰਵਾਰ ਨੂੰ ਮੁਲਾਜ਼ਮਾਂ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਦੇ ਗ੍ਰਹਿ ਨਗਰ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਨਆਰਐਚਐਮ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ: ਇੰਦਰਜੀਤ ਸਿੰਘ ਰਾਣਾ ਦਾ ਕਹਿਣਾ ਹੈ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੂੰ ਨਾ ਤਾਂ ਆਪਣੇ ਮੁਲਾਜ਼ਮਾਂ ਅਤੇ ਨਾ ਹੀ ਸੂਬੇ ਦੇ ਲੋਕਾਂ ਦੀ ਸਿਹਤ ਦੀ ਕੋਈ ਚਿੰਤਾ ਹੈ।

ਸਿਹਤ ਵਿਭਾਗ ਦੇ ਇਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ | ਡਾ: ਰਾਣਾ ਨੇ ਕਿਹਾ ਕਿ ਜਦੋਂ ਵੀ ਪੰਜਾਬ ਸਰਕਾਰ ਦੇ ਮੰਤਰੀਆਂ ਜਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੁੰਦੀ ਹੈ ਤਾਂ ਹਰ ਕਿਸੇ ਦੇ ਬਿਆਨ ਵੱਖਰੇ ਹੁੰਦੇ ਹਨ। ਮੁੱਖ ਮੰਤਰੀ, ਸਿਹਤ ਮੰਤਰੀ ਜਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਬਿਆਨਾਂ ਵਿੱਚ ਇਕਸਾਰਤਾ ਦੀ ਘਾਟ ਸਾਬਤ ਕਰਦੀ ਹੈ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਗੰਭੀਰ ਨਹੀਂ ਹੈ।

ਇਸੇ ਵਿਸ਼ੇ ’ਤੇ ਵਿਚਾਰ ਪ੍ਰਗਟ ਕਰਦਿਆਂ ਸੂਬਾ ਕਮੇਟੀ ਮੈਂਬਰ ਜਸਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਸ੍ਰੀ ਓ.ਪੀ.ਸੋਨੀ ਦੇ ਗ੍ਰਹਿ ਨਗਰ ਅੰਮ੍ਰਿਤਸਰ ਵਿੱਚ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਹੈ। ਭਲਕੇ ਦੀ ਇਸ ਰੈਲੀ ਵਿੱਚ ਜੇਕਰ ਕਿਸੇ ਮੁਲਾਜ਼ਮ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਸੂਬਾ ਕਮੇਟੀ ਦੇ ਹੋਰਨਾਂ ਮੈਂਬਰਾਂ ਅਮਰਜੀਤ ਸਿੰਘ, ਮਨਪ੍ਰੀਤ ਸਿੰਘ, ਸੁਖਜੀਤ, ਰਮਨਪ੍ਰੀਤ ਕੌਰ, ਜਗਦੇਵ, ਅਰੁਣ ਦੱਤ, ਡਾ: ਜਤਿੰਦਰ ਆਦਿ ਦਾ ਕਹਿਣਾ ਹੈ ਕਿ ਹੁਣ ‘ਕਰੋ ਜਾਂ ਮਰੋ’ ਦੀ ਨੀਤੀ ‘ਤੇ ਚੱਲਦਿਆਂ ਮੁਲਾਜ਼ਮ audoN q`k ਸੰਘਰਸ਼ ਜਾਰੀ ਰੱਖਣਗੇ jdoN q`k ik ਰਾਜ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਨਹੀਂ ਕਰਦੀ ਹੈ ਜਾਂ ਉਨ੍ਹਾਂ ‘ਤੇ ਹਰਿਆਣਾ ਸਰਕਾਰ ਦੀ ਤਰਜ਼ ‘ਤੇ ਬਰਾਬਰ ਤਨਖਾਹ ਸਕੇਲ ਲਾਗੂ ਨਹੀਂ ਕਰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION