32.8 C
Delhi
Friday, May 3, 2024
spot_img
spot_img

ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ

ਚੰਡੀਗੜ, 27 ਫਰਵਰੀ, 2023 – ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ. ਬਰਸਟ ਨੂੰ ਸਾਂਝੇ ਤੌਰ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਮੰਡੀ ਬੋਰਡ, ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ।ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਸ. ਬਰਸਟ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਉਹ ਲੋਕ ਹਿਤ ‘ਚ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨਗੇ।

ਇਸ ਮੌਕੇ ਐਮ.ਐਲ.ਏ. ਜਸਵਿੰਦਰ ਸਿੰਘ ਰਮਦਾਸ, ਅਜੀਤਪਾਲ ਸਿੰਘ ਕੋਹਲੀ, ਮਾਸਟਰ ਜਗਸੀਰ ਸਿੰਘ, ਵਿਜੈ ਸਿੰਗਲਾ, ਗੁਰਮੀਤ ਸਿੰਘ ਖੁੱਡੀਆਂ, ਵਰਿੰਦਰ ਗੋਇਲ, ਚਰਨਜੀਤ ਸਿੰਘ ਚੰਨੀ, ਗੁਰਦਿੱਤ ਸਿੰਘ ਸੇਖੋਂ, ਜਮੀਲੂ ਰਹਿਮਾਨ, ਦੇਵਿੰਦਰਜੀਤ ਸਿੰਘ ਲਾਡੀ ਧੋਸ, ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਰਜਿੰਦਰਪਾਲ ਕੌਰ ਛੀਨਾ, ਨਰੇਸ਼ ਕਟਾਰੀਆ, ਅਮਰਪਾਲ ਸਿੰਘ, ਅਮਨਦੀਪ ਕੌਰ, ਕੁਲਵੰਤ ਸਿੰਘ ਪੰਡੋਰੀ, ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉੱਗੋਕੇ, ਬਲਕਾਰ ਸਿੰਘ ਡੀ.ਸੀ.ਪੀ, ਫੌਜਾ ਸਿੰਘ ਸਰਾਰੀ, ਜਗਦੀਪ ਸਿੰਘ ਕਾਕਾ ਬਰਾੜ, ਨੀਨਾ ਮਿੱਤਲ, ਮਨਜੀਤ ਸਿੰਘ ਬਿਲਾਸਪੁਰ, ਦਲਜੀਤ ਸਿੰਘ ਗਰੇਵਾਲ ਭੋਲਾ, ਸਰਵਨ ਸਿੰਘ ਧੁੰਨ, ਕੁਲਵੰਤ ਸਿੰਘ ਸ਼ਤਰਾਣਾ, ਡਾ. ਅਜੈ ਗੁਪਤਾ, ਸਰਬਜੀਤ ਕੌਰ ਮਾਣੂਕੇ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ, ਪਤਵੰਤੇ ਸੱਜਣ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰ ਮੈਂਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION