32.8 C
Delhi
Sunday, April 28, 2024
spot_img
spot_img

ਹਰਜੋਤ ਸਿੰਘ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ

ਯੈੱਸ ਪੰਜਾਬ
ਚੰਡੀਗੜ੍ਹ, 27 ਅਗਸਤ, 2023:
ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।

ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚਲਦਾ ਹੈ ਪਰੰਤੂ ਫਿਰ ਵੀ ਸ਼ੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਰਾਜ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਅਤੇ ਭਾਈਚਾਰਕ ਏਕਤਾ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION