25.6 C
Delhi
Saturday, April 20, 2024
spot_img
spot_img

ਹਰਦੇਵ ਸਿੰਘ ਧਨੌਆ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 5 ਅਗਸਤ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਦੇਵ ਸਿੰਘ ਧਨੌਆ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵਿੱਚ ਬਤੌਰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।

ਇਸ ਮੌਕੇ ‘ਤੇ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਦਲ ਦੇ ਜਨਰਲ ਸਕੱਤਰ ਅਤੇ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ, ਜਸਮੇਨ ਸਿੰਘ ਨੋਨੀ ਵੀ ਮੌਜੁਦ ਰਹੇ।

ਹਰਦੇਵ ਸਿੰਘ ਧਨੌਆ ਦੀ ਟਰਾਂਸਪੋਰਟਰਾਂ ਵਿੱਚ ਚੰਗੀ ਪਕੜ ਹੈ ਅਤੇ ਦਿੱਲੀ ਕਮੇਟੀ ਮੈਂਬਰ ਅਤੇ ਗੁਰਦੁਆਰਾ ਬੰਗਲਾ ਸਾਹਿਬ ਦਾ ਚੇਅਰਮੈਨ ਰਹਿੰਦੇ ਹੋਏ ਉਨ੍ਹਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਪੰਥ ਨੂੰ ਦਿੱਤੀਆਂ ਹਨ।

ਲਾਕਡਾਊਨ ਦੌਰਾਨ ਵੀ ਵੱਧ ਚੜ੍ਹ ਕੇ ਸੇਵਾ ਉਨ੍ਹਾਂ ਵੱਲੋਂ ਕੀਤੀ ਗਈ। ਪਾਰਟੀ ਨੂੰ ਪੂਰੀ ਤਰ੍ਹਾਂ ਸਮਰਪਿਤ ਰਹਿਣ ਵਾਲੇ ਧਨੌਆ ਦੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਹਰਮੀਤ ਸਿੰਘ ਕਾਲਕਾ ਨੇ ਆਪਣੀ ਟੀਮ ਵਿਚ ਉਨ੍ਹਾਂ ਨੂੰ ਬਤੌਰ ਸੀਨੀਅਰ ਮੀਤ ਪ੍ਰਧਾਨ ਬਣਾਇਆ ਹੈ।

Gall 700x100 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION