32.8 C
Delhi
Sunday, April 28, 2024
spot_img
spot_img

ਹਰਸਿਮਰਤ ਕੌਰ ਬਾਦਲ ਦੀ ਹੱਲਾਸ਼ੇਰੀ `ਤੇ ਹੀ ਫ਼ਿਰੋਜ਼ਪੁਰ `ਚ ਕਿਸਾਨਾਂ `ਤੇ ਹੋਇਆ ਜਾਨਲੇਵਾ ਹਮਲਾ: ਬੀਬੀ ਗੁਲਸ਼ਨ, ਬੀਬੀ ਤਲਵੰਡੀ

ਯੈੱਸ ਪੰਜਾਬ
ਚੰਡੀਗੜ੍ਹ, 11 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਫਿਰੋਜ਼ਪੁਰ ਵਿੱਚ ਬੀਤੇ ਦਿਨੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਸਮਾਗਮ ਵਿੱਚ ਸਵਾਲ ਪੁੱਛਣ ਗਏ ਕਿਸਾਨਾਂ `ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਪਾਰਟੀ ਦੇ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਇਕ ਪਾਸੇ ਹਰਸਿਮਰਤ ਕੌਰ ਬਾਦਲ ਕਿਸਾਨਾਂ ਦੇ ਹੱਕ `ਚ ਅਸਤੀਫ਼ਾ ਦੇ ਕੇ ਹੀਰੋ ਬਣਨ ਦੀ ਕੋਸਿ਼ਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਹੀ ਕਿਸਾਨਾਂ ਉਪਰ ਗੱਡੀਆਂ ਚੜ੍ਹਾ ਕੇ ਭਾਜਪਾ ਨਾਲ ਆਪਣੀ ਅੰਦਰੂਨੀ ਸਾਂਝ ਪੱਕੀ ਕਰ ਰਹੀ ਹੈ।

ਦੋਵੇਂ ਇਸਤਰੀ ਆਗੂਆਂ ਨੇ ਕਿਹਾ ਕਿ ਇਸ ਘਟਨਾ ਲਈ ਪੂਰਨ ਤੌਰ `ਤੇ ਹਰਸਿਮਰਤ ਕੌਰ ਬਾਦਲ ਜਿ਼ੰਮੇਵਾਰ ਹਨ, ਕਿਉਂਕਿ ਉਨ੍ਹਾਂ ਦੀ ਹੱਲਾਸ਼ੇਰੀ `ਤੇ ਹੀ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਬੇਕਸੂਰ ਕਿਸਾਨਾਂ `ਤੇ ਜਾਨਲੇਵਾ ਹਮਲਾ ਕੀਤਾ ਹੈ। ਉ

ਨ੍ਹਾਂ ਕਿਹਾ ਕਿ ਲਖੀਮਪੁਰ ਵਿਖੇ ਵਾਪਰੀ ਘਟਨਾ ਦੀ ਤਰ੍ਹਾਂ ਹੀ ਫਿਰੋਜ਼ਪੁਰ ਵਿੱਚ ਵੀ ਕਿਸਾਨਾਂ ਨੂੰ ਗੱਡੀ ਹੇਠ ਦੇਣ ਦੀ ਕੋਸਿ਼ਸ਼ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਬਾਦਲ ਦਲ ਦੇ ਆਗੂਆਂ ਨੇ ਆਪਣੀ ਗੱਡੀ ਨਾਲ ਘਸੀਟਿਆ ਗਿਆ ਹੈ। ਜਿਸ ਕਾਰਨ ਕਈਂ ਕਿਸਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਵੀ ਲਖੀਮਪੁਰ ਵਰਗੀ ਹੀ ਹੋ ਜਾਣੀ ਸੀ ਜੇਕਰ ਕਿਸਾਨ ਸਮੇਂ `ਤੇ ਆਪਣਾ ਬਚਾਅ ਨਾ ਕਰਦੇ।

ਬੀਬੀ ਗੁਲਸ਼ਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਅਪਣਾਏ ਦੋਹਰੇ ਮਾਪਦੰਡਾਂ ਕਾਰਨ ਬਾਦਲ ਪਰਿਵਾਰ ਆਪਣਾ ਅਕਸ ਪੂਰੀ ਤਰ੍ਹਾਂ ਖਰਾਬ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੈਤਿਕ ਆਧਾਰ ਗੁਆਉਣ ਤੋਂ ਬਾਅਦ ਬਾਦਲ ਪਰਿਵਾਰ ਆਪਣੀ ਪਾਰਟੀ ਨੂੰ ਸੂਬੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਨਜ਼ਰਾਂ ਵਿੱਚ ਚੰਗਾ ਬਣਨ ਦੀ ਪੂਰੀ ਕੋਸਿ਼ਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਾਦਲ ਦਲ ਸਿਆਸੀ ਹੱਥਕੰਡੇ ਇਸਤੇਮਾਲ ਕਰਕੇ ਮੁੜ ਆਪਣੀ ਸਿਆਸੀ ਧਰਾਤਲ ਸਥਾਪਤ ਕਰਨ ਦੇ ਕੋਝੇ ਯਤਨ ਕਰ ਰਿਹਾ ਹੈ ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੂੰਹ ਨਹੀ ਲਗਾਉਣਗੇ।

ਬੀਬੀ ਹਰਜੀਤ ਕੌਰ ਤਲਵੰਡੀ ਨੇ ਇਸ ਘਟਨਾ ਦੇ ਜਿ਼ੰਮੇਵਾਰ ਬਾਦਲ ਦਲ ਦੇ ਆਗੂਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION