31.7 C
Delhi
Friday, April 19, 2024
spot_img
spot_img

ਹਰੀਸ਼ ਰਾਵਤ ਨੇ ਸੋਨੀਆ ਨੂੰ ਦਿੱਤੀ ਰਿਪੋਰਟ: ਪੰਜਾਬ ਕਾਂਗਰਸ ’ਚ ਸਥਿਤੀ ‘ਅੰਡਰ ਕੰਟਰੋਲ’

ਯੈੱਸ ਪੰਜਾਬ
ਨਵੀਂ ਦਿੱਲੀ, 27 ਅਗਸਤ, 2021:
ਕੁਲਹਿੰਦ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਦਿੱਲੀ ਵਿਖ਼ੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਅੰਦਰਲੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਸ੍ਰੀਮਤੀ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਰਾਵਤ ਨੇ ਕਿਹਾ ਕਿ ਮੈਂ ਉਹਨਾਂ ਨੂੰ ਰਾਜ ਅੰਦਰ ਕਾਂਗਰਸ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਪੰਜਾਬ ਕਾਂਗਰਸ ਦੀ ਸਥਿਤੀ ‘ਅੰਡਰ ਕੰਟਰੋਲ’ ਹੈ।

ਸ੍ਰੀ ਰਾਵਤ ਬੁੱਧਵਾਰ ਨੂੰ ਦੇਹਰਾਦੂਨ ਪੁੱਜੇ ਪੰਜਾਬ ਦੇ ਚਾਰ ਮੰਤਰੀਆਂ ਅਤੇ ਤਿੰਨ ਵਿਧਾਇਕਾਂ ਵੱਲੋਂ ਉਨ੍ਹਾਂ ਨੂੰ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਏ ਜਾਣ ਦੀ ਕੀਤੀ ਗਈ ਮੰਗ ਦੇ ਸੰਦਰਭ ਵਿੱਚ ਅੱਜ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪੁੱਜੇ ਸਨ।

ਜ਼ਿਕਰਯੋਗ ਹੈ ਕਿ ਇਸੇ ਦੌਰਾਨ ਨਾ ਕੇਵਲ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲੇ ਜਾਰੀ ਹਨ ਸਗੋਂ ਬੀਤੀ ਸ਼ਾਮ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਸਰਕਾਰੀ ਰਿਹਾਇਸ਼ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਵੱਲੋਂ ਵੀ ਸ਼ਕਤੀ ਪ੍ਰਦਰਸ਼ਨ ਕਰਦਿਆਂ ਦਾਅਵਾ ਕੀਤਾ ਗਿਆ ਕਿ ਰਾਤਰੀ ਭੋਜ ਵਿੱਚ 58 ਵਿਧਾਇਕ ਅਤੇ 8 ਸੰਸਦ ਮੈਂਬਰ ਸ਼ਾਮਲ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਅਤੇ ਸ: ਨਵਜੋਤ ਸਿੰਘ ਸਿੱਧੂ ਵਿਚਾਲੇ ਤਾਲਮੇਲ ਬਿਠਾਉਣ ਵਿੱਚ ਸ੍ਰੀ ਰਾਵਤ ਨੂੰ ਕਾਫ਼ੀ ਮਿਹਨਤ ਕਰਨੀ ਪਈ ਹੈ ਪਰ ਅਜੇ ਤਾਂਈਂ ਕੋਈ ਗੱਲ ਬਣਦੀ ਨਜ਼ਰ ਨਹੀਂ ਆ ਰਹੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION