37.8 C
Delhi
Thursday, April 25, 2024
spot_img
spot_img

ਹਲਕੇ ’ਚ ਵਿਕਾਸ ਕਾਰਜ ਕਰਵਾਉਣ ਲਈ ਦਿਨ ਰਾਤ ਇਕ ਕਰਾਂਗਾ: ਡਾ: ਅਮਰ ਸਿੰਘ ਵੱਲੋਂ ਇਕ ਸਾਲ ਦਾ ਲੇਖ਼ਾ-ਜੋਖ਼ਾ ਪੇਸ਼

ਰਾਏਕੋਟ, 14 ਜੂਨ, 2020:

ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਸਦਨ ਵਿੱਚ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਵੀ ਆਪਣੀਆਂ ਪ੍ਰਾਪਤੀਆਂ ਦਾ ਵੇਰਵਾ ਲੋਕਾਂ ਸਾਹਮਣੇ ਪੇਸ਼ ਕੀਤਾ ਹੈ।

ਇੱਕ ਸਾਲ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ‘ਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵੱਡੀ ਲੀਡ ਨਾਲ ਜੇਤੂ ਰਹਿਣ ਵਾਲੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਆਪਣੀਆਂ ਪ੍ਰਾਪਤੀਆਂ ‘ਚ ਹਲਵਾਰਾ ਵਿਖੇ ਬਣ ਜਾ ਰਹੇ ਇੰਟਰਨੈਸ਼ਨਲ ਏਅਰਪੋਰਟ ਨੇਪਰੇ੍ਹ ਚਾੜਨ ਲਈ 161 ਏਕੜ ਜ਼ਮੀਨ ਐਕਵਾਇਰ ਕਰਵਾਉਣ, ਝਾੜ ਸਾਹਿਬ ਸਮਰਾਲਾ ਰੋਡ ‘ਤੇ ਉਸਾਰੇ ਜਾ ਰਹੇ ਪੁਲ ਲਈ 12 ਕਰੋੜ ਰੁਪਏ, ਖੰਨਾ ਫੋਕਲ ਪੁਆਇੰਟ ਦੇ ਵਿਕਾਸ ਲਈ 10 ਕਰੋੜ ਰੁਪਏ, ਰਾਏਕੋਟ ਦੇ ਸੀਵਰੇਜ ਲਈ 12 ਕਰੋੜ ਰੁਪਏ, ਹਲਕਾ ਫਤਿਹਗੜ੍ਹ ਸਾਹਿਬ ਦੇ ਕੈਂਸਰ ਪੀੜਤਾਂ ਲਈ 40 ਲੱਖ ਰੁਪਏ ਜਾਰੀ ਕਰਵਾਉਣ ਆਦਿ ਦਾ ਵਰਣਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਦੀ ਲੋਕ ਸਭਾ ਵਿੱਚ 99 ਪ੍ਰਤੀਸ਼ਤ ਹਾਜ਼ਰੀ ਅਤੇ 36 ਪ੍ਰਸ਼ਨ ਸਮੇਤ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਧਾਰਮਿਕ ਤੇ ਟੂਰਿਜ਼ਮ ਹੱਬ ਬਣਾਉਣ ਦੀ ਮੰਗ ਸ਼ਾਮਿਲ ਹੈ।

ਇਸ ਮੌਕੇ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਨੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਉਹ ਅਗਲੇ ਚਾਰ ਸਾਲਾਂ ‘ਚ ਜਿੱਥੇ ਹਲਕੇ ‘ਚ ਵੱਡੀ ਪੱਧਰ ‘ਤੇ ਵਿਕਾਸ ਕਰਵਾਉਣ ‘ਚ ਕੋਈ ਢਿੱਲ ਨਹੀਂ ਛੱਡਣਗੇ, ਉੱਥੇ ਹੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਸਮੇਤ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਲੋਕ ਸਭਾ ‘ਚ ਉਠਾਉਣਗੇ।

ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਜੋ ਉਨ੍ਹਾਂ ਦੇ ਵਿਸ਼ਵਾਸ਼ ਜਿਤਾ ਕੇ ਜੇਤੂ ਬਣਾਇਆ ਹੈ, ਉਹ ਉਸ ਨੂੰ ਕਦੇ ਨਹੀਂ ਟੁੱਟਣ ਦੇਣਗੇ, ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਦਿਨ ਰਾਤ ਇੱਕ ਕਰਨਗੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION