ਯੈੱਸ ਪੰਜਾਬ
ਚੰਡੀਗੜ੍ਹ, 10 ਜਨਵਰੀ, 2022:
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਪ੍ਰਦਾਨ ਕੀਤੀ ਹੈ।
ਹਾਈਕੋਰਟ ਨੇ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ।
ਸ: ਮਜੀਠੀਆ ਨੇ ਉਨ੍ਹਾਂ ਖਿਲਾਫ਼ ਮੋਹਾਲੀ ਥਾਣੇ ਵਿੱਚ ਐਨ.ਡੀ.ਪੀ.ਐਸ.ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਮੁਕੱਦਮੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਹਾਈਕੋਰਟ ਦੇ ਹੁਕਮਾਂ ਦੀ ਕਾਪੀ ਪੜ੍ਹਣ ਲਈ ਇੱਥੇ ਕਲਿੱਕ ਕਰੋ
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ