35.1 C
Delhi
Friday, March 29, 2024
spot_img
spot_img

ਹਾਕੀ ਖ਼ਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ

ਅੰਮ੍ਰਿਤਸਰ, 28 ਮਈ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ. ਬਲਬੀਰ ਸਿੰਘ ਸੀਨੀਅਰ ਨੇ ਹਾਕੀ ਅੰਦਰ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਦਾ ਜੀਵਨ ਸਿੱਖ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ. ਬਲਬੀਰ ਸਿੰਘ ਸੀਨੀਅਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਪ੍ਰਾਪਤ ਕਰ ਸਕਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵੱਲੋਂ ਮਹਿੰਗੇ ਹੋਟਲਾਂ ਵਿਚ ਇਕਾਂਤਵਾਸ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਅਲਾਹਿਦਗੀ ਲਈ ਹੋਟਲਾਂ ਦੇ ਵੱਡੇ ਬਿੱਲ ਭਰਨੇ ਪੈ ਰਹੇ ਹਨ। ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਰੱਖਿਆ ਜਾਵੇ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਆਦਿ ਦੀਆਂ ਵਧੀਆ ਸੇਵਾਵਾਂ ਹਨ। ਇਥੇ ਇਕਾਂਤਵਾਸ ਕੀਤੇ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਮਹਿੰਗੀਆਂ ਹਵਾਈ ਟਿਕਟਾਂ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨਾਲ ਉਹ ਇਸ ਮਾਮਲੇ ਨੂੰ ਲੈ ਕੇ ਗੱਲ ਕਰਨਗੇ ਅਤੇ ਪੱਤਰ ਵੀ ਲਿਖਿਆ ਜਾਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION