31.1 C
Delhi
Thursday, March 28, 2024
spot_img
spot_img

ਹਾਵੜਾ ‘ਚ ਸਿੱਖ ਪਰਿਵਾਰ ਨਾਲ ਕੁੱਟਮਾਰ ਦੇ ਮਾਮਲੇ ‘ਚ ਸਿਰਸਾ ਨੇ ਮਮਤਾ ਬੈਨਰਜੀ ਤੋਂ ਦਖਲ ਮੰਗਿਆ

ਨਵੀਂ ਦਿੱਲੀ, 22 ਨਵੰਬਰ, 2019:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਹਾਵੜਾ ਵਿਚ ਸਿੱਖ ਪਰਿਵਾਰ ਨੂੰ ਬੇਰਹਿਮੀ ਨਾਲ ਕੁੱਟਣ ਮਾਰਨ ਦੇ ਮਾਮਲੇ ਵਿਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਤੁਰੰਤ ਦਖਲ ਮੰਗਿਆ ਹੈ ਤੇ ਆਖਿਆ ਹੈ ਕਿ ਪਰਿਵਾਰ ਨੂੰ ਜਲਦੀ ਤੋਂ ਜਲਦੀ ਤੋਂ ਨਿਆਂ ਮਿਲਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹਾਵੜਾ ਵਿਚ ਘੱਟ ਗਿਣਤੀ ਦੇ ਬੇਸਹਾਰਾ ਪਰਿਵਾਰ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਹੈ। ਵੀਡੀਓ ਵਿਚ ਪਰਿਵਾਰ ਨੂੰ ਰਾਜਾ ਸਾਹਾ ਅਤੇ ਸੁਭਾਸ਼ ਸਾਹਾ ਨਾਂ ਦੇ ਦੋ ਵਿਅਕਤੀ ਬੁਰੀ ਤਰ•ਾਂ ਕੁੱਟਦੇ ਮਾਰਦੇ ਅਤੇ ਭਾਵਨਾਤਮਕ ਤੌਰ ‘ਤੇ ਪੀੜਤ ਕਰਦੇ ਨਜ਼ਰ ਆ ਰਹੇ ਹਨ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਦੋਵੇਂ ਮੁਲਜ਼ਮਾਂ ਨੇ ਪ੍ਰੀਤੀ ਕੌਰ ਤੇ ਉਸਦੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਕਿਸੇ ਕੇਸ ਵਿਚ ਝੂਠੀ ਗਵਾਹੀ ਦੇਣ। ਉਹਨਾਂ ਕਿਹਾ ਕਿ ਪੁਲਿਸ ਵੀ ਪੀੜਤ ਪਰਿਵਾਰ ਦੀ ਮਦਦ ਨਹੀਂ ਕਰ ਰਹੀ ਜਦਕਿ ਦੋਵੇਂ ਮੁਲਜ਼ਮ ਜੋ ਕਿ ਟੀ ਐਮ ਸੀ ਦੇ ਮੈਂਬਰ ਹਨ, ਪਰਿਵਾਰ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਉਹਨਾਂ ਨੇ ਪੱਛਮੀ ਬੰਗਾਲ ਦ ੇਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਦਖਲ ਦੇਣ ਅਤੇ ਪੁਲਿਸ ਨੂੰ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕਰਨ। ਉਹਨਾਂ ਕਿਹਾ ਕਿ ਇਸ ਕੇਸ ਵਿਚ ਘੱਟ ਗਿਣਤੀ ਦੇ ਪਰਿਵਾਰ ਨੂੰ ਬਿਨਾਂ ਹੋਰ ਦੇਰੀ ਦੇ ਇਨਸਾਫ ਮਿਲਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਵਕਾਲਤ ਕਰਦੇ ਹਨ, ਅਜਿਹੇ ਵਿਚ ਇਹ ਸਹੀ ਸਮਾਂ ਹੈ ਕਿ ਉਹ ਸੂਬੇ ਵਿਚ ਰਹਿੰਦੇ ਘੱਟ ਗਿਣਤੀ ਪਰਿਵਾਰਾਂ ਪ੍ਰਤੀ ਆਪਣੀ ਵਚਨਬੱਧਤਾ ਵਿਖਾਉਣ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION