36.7 C
Delhi
Friday, April 26, 2024
spot_img
spot_img

ਹਿਰਾਸਤ ’ਚ ਲਏ ਸੁਖ਼ਬੀਰ, ਹਰਸਿਮਰਤ, ਮਜੀਠੀਆ ਅਤੇ ਹੋਰ ਆਗੂ ਰਿਹਾਅ

ਯੈੱਸ ਪੰਜਾਬ
ਚੰਡੀਗੜ੍ਹ, 1 ਅਕਤੂਬਰ, 2020:

ਨਵੇਂ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅੰਦਰ ਤਿੰਨ ਤਖ਼ਤ ਸਾਹਿਬਾਨ ਤੋਂ ਅੱਜ ਕੱਢੇ ਗਏ ਰੋਸ ਮਾਰਚਾਂ ਦੇ ਚੰਡੀਗੜ੍ਹ ਪੁੱਜਣ ’ਤੇ ਜ਼ੀਰਕਪੁਰ ਅਤੇ ਮੁੱਲਾਂਪੁਰ ਬਾਰਡਰ ’ਤੇ ਬੈਰੀਕੇਡ ਲਗਾ ਕੇ ਰੋਕੇ ਜਾਣ ’ਤੇ ਚੰਡੀਗੜ੍ਹ ਪੁਲਿਸ, ਰੈਪਿਡ ਐਕਸ਼ਨ ਫ਼ੋਰਸ ਅਤੇ ਹੋਰ ਨੀਮ ਫ਼ੌਜੀ ਬਲਾਂ ਵੱਲੋਂ ਲਾਠੀਚਾਰਜ ਕੀਤਾ ਗਿਆ, ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਅਤੇ ਧੱਕਾ ਮੁੱਕੀ ਹੋਈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਰਾਜ ਸਭਾ ਮੈਂਬਰ ਸ:ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਡਾ:ਦਿਲਜੀਤ ਸਿੰਘ ਚੀਮਾ, ਸਾਬਕਾ ਐਮ.ਪੀ. ਸ:ਪ੍ਰੇਮ ਸਿੰਘ ਚੰਦੂਮਾਜਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸ: ਪਰਮਬੰਸ ਸਿੰਘ ਰੋਮਾਣਾ, ਸ੍ਰੀ ਐਨ.ਕੇ. ਸ਼ਰਮਾ ਅਤੇ ਹੋਰ ਆਗੂ ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਨੂੰ ਰਾਤ ਲਗਪਗ 11 ਵਜੇ ਰਿਹਾਅ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਸ:ਬਿਕਰਮ ਸਿੰਘ ਮਜੀਠੀਆ ਨਾਲ ਵੀ ਧੱਕਾਮੁੱਕੀ ਸਾਹਮਣੇ ਆਈ ਅਤੇ ਰੈਪਿਡ ਐਕਸ਼ਨ ਫ਼ੋਰਸ ਦੇ ਜਵਾਨ ਉਹਨਾਂ ਵੱਲ ਡਾਂਗਾਂ ਉਲਾਰਦੇ ਵੀ ਨਜ਼ਰ ਆਏ।

ਇਸ ਦੌਰਾਨ ਸ਼੍ਰ੍ਰੋਮਣੀ ਅਕਾਲੀ ਦਲ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਨੂੰ ਮੰਗ ਪੱਤਰ ਦੇਣ ਵਿੱਚ ਸਫ਼ਲ ਨਹੀਂ ਹੋ ਸਕਿਆ ਅਤੇ ਨਾ ਹੀ ਪੁਲਿਸ ਨੇ ਇਸ ਤਰ੍ਹਾਂ ਦੀ ਕੋਈ ਕੋਸ਼ਿਸ਼ ਕੀਤੀ।

ਚੰਡੀਗੜ੍ਹ ਪੁਲਿਸ ਨੇ ਆਪਣੀ ਭੂਮਿਕਾ ਕੇਵਲ ਵੱਡੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ 17 ਦੇ ਥਾਣੇ ਪੁਚਾਉਣ ਤਕ ਅਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਖ਼ਦੇੜਣ ਤਕ ਹੀ ਸੀਮਤ ਰੱਖੀ।

Îਮਗਰੋਂ ਥਾਣੇ ਤੋਂ ਬਾਹਰ ਆ ਕੇ ਸ:ਸੁਖ਼ਬੀਰ ਸਿੰਘ ਬਾਦਲ ਅਤੇ ਸ: ਮਜੀਠੀਆ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੇ ਇਸ਼ਾਰੇ ’ਤੇ ਰਾਜਪਾਲ ਦੇ ਹੁਕਮਾਂ ’ਤੇ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਅੱਜ ਉਨ੍ਹਾਂ ਨਾਲ ਦੁਸ਼ਮਣਾਂ ਵਾਂਗ ਵਿਹਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹ ਰਾਜਪਾਲ ਨੂੰ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਸਾਜ਼ਿਸ਼ ਤਹਿਤ ਸ਼ਾਂਤੀਪੂਰਵਕ ਤਰੀਕੇ ਨਾਲ ਦਿੱਤੇ ਜਾ ਰਹੇ ਧਰਨੇ ’ਤੇ ਲਾਠੀਚਾਰਜ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਇਕ ਸਾਜ਼ਿਸ਼ ਸੀ ਅਤੇ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਦੀ ਆਵਾਜ਼ ਤਕ ਰਾਜਪਾਲ ਤਕ ਪੁਚਾਉਣ ਨਹੀਂ ਦਿੱਤੀ ਗਈ ਅਤੇ ਸਾਨੂੂੰ ਗ੍ਰਿਫ਼ਤਾਰ ਕਰਕੇ ਕਿਸਾਨਾ ਦੀ ਆਵਾਜ਼ ਕੁਚਲਣ ਦੀ ਕੋਸ਼ਿਸ਼ ਕੀਤੀ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION