39 C
Delhi
Friday, April 26, 2024
spot_img
spot_img

ਹੁਣ ਬਟਾਲਾ ਵਿਖ਼ੇ 24 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਵਿਸ਼ੇਸ਼ ਬੈਠਕ

ਬਟਾਲਾ, 20 ਅਕਤੂਬਰ, 2019:

ਪੰਜਾਬ ਦਾ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲਾ ਸ਼ਹਿਰ ਬਟਾਲਾ ਇੱਕ ਹੋਰ ਇਤਿਹਾਸਕ ਪਲ ਦਾ ਗਵਾਹ ਬਣਨ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ 24 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਸ਼ਹਿਰ ਵਿਖੇ ਇੱਕ ਵਿਸ਼ੇਸ਼ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਮੰਤਰੀ ਮੰਡਲ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰਨਗੇ ਅਤੇ ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਵਜ਼ੀਰ ਵੀ ਭਾਗ ਲੈਣਗੇ।

ਅੱਜ ਬਟਾਲਾ ਸ਼ਹਿਰ ਵਿਖੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੰਤਰੀ ਮੰਡਲ ਦੀ ਹੋ ਰਹੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜਾ ਲਿਆ।

ਸ. ਬਾਜਵਾ ਨੇ ਦੱਸਿਆ ਕਿ ਇਹ ਕੈਬਨਿਟ ਮੀਟਿੰਗ ਬਟਾਲਾ-ਅੰਮ੍ਰਿਤਸਰ ਬਾਈਪਾਸ ਵਿਖੇ ਨਿਊ ਅਰਬਨ ਅਸਟੇਟ ਬਟਾਲਾ ਵਿਖੇ ਹੋਵੇਗੀ। ਨਿਊ ਅਰਬਨ ਅਸਟੇਟ ਵਿਖੇ ਕੈਬਨਿਟ ਮੀਟਿੰਗ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਟੈਂਟ ਆਦਿ ਲੱਗਣ ਦਾ ਕੰਮ ਜੰਗੀ ਪੱਧਰ ਉੱਪਰ ਚੱਲ ਰਿਹਾ ਹੈ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੀਟਿੰਗ ਵਾਲੇ ਦਿਨ ਬਟਾਲਾ ਸ਼ਹਿਰ ਵਿਖੇ ਸੁਲਤਾਨਪੁਰ ਲੋਧੀ ਤੋਂ ਵਾਇਆ ਬਟਾਲਾ ਰਾਹੀਂ ਡੇਰਾ ਬਾਬਾ ਨਾਨਕ ਤੱਕ 33 ਫੁੱਟ ਬਣਨ ਵਾਲੇ ਮਾਰਗ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਜਾਵੇਗਾ।

ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਸਾਹਿਬ ਦੀ ਅਗਵਾਈ ਹੇਠ ਮੰਤਰੀ ਮੰਡਲ ਵਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਬਾਰੇ ਚਰਚਾ ਕਰਕੇ ਨਵੇਂ ਬਹੁ-ਕਰੋੜੀ ਪ੍ਰੋਜੈਕਟ ਪਾਸ ਕੀਤੇ ਜਾਣਗੇ।

ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਹਰੇ ਪਰਿਵਾਰ ਦਾ ਅਤੇ ਮਾਤਾ ਸੁਲੱਖਣੀ ਜੀ ਦਾ ਸ਼ਹਿਰ ਹੈ ਅਤੇ ਬਟਾਲਾ ਨੇੜੇ ਸ੍ਰੀ ਅੱਚਲ ਸਾਹਿਬ ਵਿਖੇ ਗੁਰੂ ਸਾਹਿਬ ਨੇ ਸਿੱਧ ਗੋਸ਼ਿਟ ਕੀਤੀ ਸੀ ਜਿਸ ਕਾਰਨ ਇਹ ਧਰਤੀ ਪੂਜਣ ਯੋਗ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਤਿੰਨ ਮੁੱਖ ਸ਼ਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾਇਜਾ ਲੈਣ ਲਈ ਅਤੇ ਵਿਕਾਸ ਦੇ ਹੋਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਇਨ੍ਹਾਂ ਸ਼ਹਿਰਾਂ ਵਿੱਚ ਮੰਤਰੀ ਮੰਡਲ ਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਦੋ ਸ਼ਹਿਰਾਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਮੰਤਰੀ ਮੰਡਲ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਤੀਸਰੀ ਮੀਟਿੰਗ 24 ਅਕਤੂਬਰ ਨੂੰ ਬਟਾਲਾ ਵਿਖੇ ਹੋਵੇਗੀ। ਸ. ਬਾਜਵਾ ਨੇ ਕਿਹਾ ਕਿ ਬਟਾਲਾ ਵਿਖੇ ਹੋਣ ਵਾਲੀ ਮੰਤਰੀ ਮੰਡਲ ਦੀ ਇਹ ਮੀਟਿੰਗ ਸ਼ਹਿਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ।

ਇਸ ਮੌਕੇ ਸ. ਬਾਜਵਾ ਨੇ ਪੁੱਡਾ ਦੀ ਨਿਊ ਅਰਬਨ ਅਸਟੇਟ ਵਿਖੇ ਮੀਟਿੰਗ ਸਬੰਧੀ ਚੱਲ ਰਹੀਆਂ ਤਿਆਰੀਆਂ ਨੂੰ ਮੌਕੇ ’ਤੇ ਦੇਖਿਆ ਅਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION