46.1 C
Delhi
Tuesday, May 28, 2024
spot_img
spot_img
spot_img

ਹੁਸ਼ਿਆਰਪੁਰ ਗਊ ਹੱਤਿਆ ਕਾਂਡ: ਭਗਵੰਤ ਮਾਨ ਨੇ ਕਿਹਾ ‘ਬਖ਼ਸ਼ੇ ਨਹੀਂ ਜਾਣਗੇ ਦੋਸ਼ੀ’

ਯੈੱਸ ਪੰਜਾਬ
ਚੰਡੀਗੜ / ਹੁਸ਼ਿਆਰਪੁਰ, 12 ਮਾਰਚ, 2022 –
ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਵਾਪਰੇ ਗਊ ਹੱਤਿਆ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮਾਮਲੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ ‘ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ ‘ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION