25.6 C
Delhi
Saturday, April 20, 2024
spot_img
spot_img

ਹੁਸ਼ਿਆਰਪੁਰ ’ਚ ਕਾਨੂੰਨ ਵਿਵਸਥਾ ’ਤੇ ਨਜ਼ਰ ਰੱਖਣ ਲਈ ਲੱਗਣਗੇ 75 ਸੀ.ਸੀ.ਟੀ.ਵੀ. ਕੈਮਰੇ: ਅਰੋੜਾ

ਹੁਸ਼ਿਆਰਪੁਰ, 23 ਅਗਸਤ, 2019 –
ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਹੁਸ਼ਿਆਰਪੁਰ ਵਿੱਚ ਹੁਣ ਤੀਜੀ ਅੱਖ ਦੀ ਵੀ ਨਜ਼ਰ ਰਹੇਗੀ, ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨਾਂ ‘ਤੇ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਦੀ ਪਹਿਲਕਦਮੀ ਸਦਕਾ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ। ਕੈਬਨਿਟ ਮੰਤਰੀ ਦੇ ਯਤਨਾ ਸਦਕਾ ਜਿਥੇ ਪਾਣੀ ਦੀ ਸੰਭਾਲ ਲਈ ਸਕੂਲਾਂ ਵਿੱਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾ ਰਹੇ ਹਨ, ਉਥੇ ਆਮ ਜਨਤਾ ਦੀ ਸਹੂਲਤ ਲਈ 14 ਬੱਸ ਕਿਊ ਸ਼ੈਲਟਰ ਵੀ ਲਗਾਏ ਜਾ ਰਹੇ ਹਨ।

ਇਸ ਸਬੰਧੀ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਅਤਿ-ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਸ਼ਹਿਰ ਦੇ 26 ਪ੍ਰਮੁੱਖ ਸਥਾਨਾਂ ‘ਤੇ 75 ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਜਾਣਗੇ। ਪ੍ਰੈਸ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ 59 ਲੱਖ ਰੁਪਏ ਦੀ ਲਾਗਤ ਨਾਲ ਨੈਟਵਰਕਿੰਗ ਸਮੇਤ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ, ਤਾਂ ਜੋ ਕਾਨੂੰਨ ਵਿਵਸਥਾ ਦੀ ਆਧੁਨਿਕ ਤਰੀਕੇ ਨਾਲ ਵੀ ਨਜ਼ਰਸਾਨੀ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਸਦਰ ਪੁਲਿਸ ਥਾਣਾ ਹੁਸ਼ਿਆਰਪੁਰ, ਮਾਡਲ ਟਾਊਨ ਅਤੇ ਸਿਟੀ ਪੁਲਿਸ ਥਾਣਾ ਹੁਸ਼ਿਆਰਪੁਰ ਵਿਖੇ ਤਿੰਨ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਪ੍ਰੋਜੈਕਟ ਜ਼ਿਲ•ਾ ਪੁਲਿਸ ਲਈ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਸਹਾਈ ਸਾਬਤ ਹੋਵੇਗਾ।

ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ 45 ਸਕੂਲਾਂ ਨੂੰ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਉਣ ਅਤੇ ਨਵੇਂ ਟੁਆਇਲਟ ਬਣਾਉਣ ਲਈ ਸਕੂਲ ਮੁਖੀਆਂ ਨੂੰ 75 ਲੱਖ ਰੁਪਏ ਦੇ ਚੈਕ ਵੀ ਸੌਂਪੇ। ਉਨ•ਾਂ ਕਿਹਾ ਕਿ 30 ਸਕੂਲਾਂ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਇਹ ਸਿਸਟਮ ਲਗਾਏ ਜਾ ਰਹੇ ਹਨ, ਤਾਂ ਜੋ ਪਾਣੀ ਦੀ ਸੰਭਾਲ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ 15 ਸਕੂਲਾਂ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟੁਆਇਲਟ ਬਣਾਏ ਜਾ ਰਹੇ ਹਨ।

ਉਨ•ਾਂ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾਵੇ, ਤਾਂ ਜੋ ਪਾਣੀ ਸਾਂਭਣ ਲਈ ਇਕ ਲੋਕ ਲਹਿਰ ਪੈਦਾ ਹੋ ਸਕੇ। ਉਨ•ਾਂ ਕਾਮਨਾ ਕੀਤੀ ਕਿ ਜਿਹੜੇ ਸਕੂਲਾਂ ਵਿੱਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾ ਰਹੇ ਹਨ, ਉਨ•ਾਂ ਸਕੂਲਾਂ ਦੇ ਵਿਦਿਆਰਥੀ ਬਰਾਂਡ ਅੰਬੈਸਡਰ ਵਜੋਂ ਇਸ ਮੁਹਿੰਮ ਨੂੰ ਅੱਗੇ ਤੱਕ ਲਿਜਾਣਗੇ, ਤਾਂ ਜੋ ਪਾਣੀ ਨੂੰ ਸਾਂਭਿਆ ਜਾ ਸਕੇ।

ਪ੍ਰੈਸ ਕਾਨਫਰੰਸ ਉਪਰੰਤ ਉਦਯੋਗ ਤੇ ਵਣਜ ਮੰਤਰੀ ਨੇ ਸਰਕਾਰੀ ਕਾਲਜ ਰੋਡ ਹੁਸ਼ਿਆਰਪੁਰ ਵਿਖੇ ਪਹਿਲੇ ਬੱਸ ਕਿਊ ਸ਼ੈਲਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ 14 ਬੱਸ ਕਿਊ ਸ਼ੈਲਟਰ ਬਣਾਏ ਜਾ ਰਹੇ ਹਨ ਅਤੇ ਅੱਜ ਪਹਿਲੇ ਬੱਸ ਕਿਊ ਸ਼ੈਲਟਰ ਨੂੰ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਜਿਥੇ ਆਮ ਜਨਤਾ ਨੂੰ ਇਨ•ਾਂ ਦਾ ਫਾਇਦਾ ਹੋਵੇਗਾ, ਉਥੇ ਨਗਰ ਨਿਗਮ ਦੀ ਇਥੇ ਇਸ਼ਤਿਹਾਰਬਾਜੀ ਕਰਨ ਨਾਲ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੇਸ਼ ਦੀ ਸਭ ਤੋਂ ਬੇਹਤਰੀਨ ਉਦਯੋਗਿਕ ਨੀਤੀ ਬਣਾਈ ਗਈ ਹੈ, ਜਿਸ ਕਾਰਨ ਸੂਬੇ ਵਿੱਚ ਵੱਡੇ-ਵੱਡੇ ਉਦਯੋਗ ਸਥਾਪਿਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਜਿਥੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਿਟਡ, ਸੈਂਚਰੀ ਪਲਾਈਵੁੱਡ ਪਾਰਕ, ਕੋਕਾ ਕੋਲਾ ਯੂਨਿਟ ਤੋਂ ਇਲਾਵਾ ਹੋਰ ਵੀ ਉਦਯੋਗਿਕ ਯੂਨਿਟ ਚੱਲ ਰਹੇ ਹਨ, ਉਥੇ ਜਲਦ ਹੀ ਪੰਜਾਬ ਸਰਕਾਰ ਵਲੋਂ ਜ਼ਿਲ•ੇ ਵਿੱਚ ਪਲਾਈਵੁੱਡ ਪਾਰਕ ਬਣਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਸ਼ਹਿਰ ਵਿੱਚ ਨੈਟਵਰਕਿੰਗ ਸਮੇਤ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜ਼ਿਲ•ਾ ਪੁਲਿਸ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਾਫੀ ਮਦਦ ਮਿਲੇਗੀ। ਇਸ ਤੋਂ ਇਲਾਵਾ ਸਕੂਲਾਂ ਵਿੱਚ ਲਗਾਏ ਜਾ ਰਹੇ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਪਾਣੀ ਦੀ ਸੰਭਾਲ ਲਈ ਕਾਰਗਰ ਸਾਬਤ ਹੋਣਗੇ। ਉਨ•ਾਂ ਕਿਹਾ ਕਿ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਜੀ ਦੀ ਪਹਿਲਕਦਮੀ ਨਾਲ ਸ਼ੁਰੂ ਕੀਤੇ ਜਾ ਰਹੇ ਪ੍ਰਜੈਕਟਾਂ ਨੂੰ ਜਲਦੀ ਮੁਕੰਮਲ ਕਰਵਾ ਲਿਆ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਡਵੋਕੇਟ ਸ਼੍ਰੀ ਰਾਕੇਸ਼ ਮਰਵਾਹਾ, ਜ਼ਿਲ•ਾ ਸਿੱਖਿਆ ਅਫ਼ਸਰ ਸ਼੍ਰੀ ਮੋਹਨ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION