31.7 C
Delhi
Saturday, April 20, 2024
spot_img
spot_img

ਹੁਸ਼ਿਆਰਪੁਰ ’ਚ ਬਣੇਗਾ ਆਰਮਡ ਫ਼ੋਰਸਿਜ਼ ਪਰੈਪਰੇਟਰੀ ਇੰਸਟੀਚਿਊਟ, ਅਰੋੜਾ ਨੇ ਕਿਹਾ ਸਿਹਰਾ ਅਮਰਿੰਦਰ ਤੇ ਅੰਬਿਕਾ ਸੋਨੀ ਸਿਰ

ਹੁਸ਼ਿਆਰਪੁਰ, 8 ਅਗਸਤ, 2019:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਸ਼੍ਰੀਮਤੀ ਅੰਬਿਕਾ ਸੋਨੀ ਦੀ ਪਹਿਲ ਕਦਮੀ ਸਦਕਾ ਹੁਸ਼ਿਆਰਪੁਰ ਦੇ ਪਿੰਡ ਬਜਵਾੜਾ ਵਿੱਚ ਆਰਮਡ ਫੋਰਸਿਜ਼ ਪ੍ਰੀਪ੍ਰੇਟਰੀ ਇੰਸਟੀਚਿਊਟ ਖੋਲਿ੍ਹਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਇਸ ਕੇਂਦਰ ਲਈ ਰਾਜ ਸਭਾ ਮੈਂਬਰ ਸ਼੍ਰੀਮਤੀ ਅੰਬਿਕਾ ਸੋਨੀ ਨੇ ਜ਼ਮੀਨ ਦਾਨ ਵਿੱਚ ਦਿੱਤੀ ਹੈ।

ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਹ ਇੰਸਟੀਚਿਊਟ ਖੁੱਲ੍ਹਣ ਨਾਲ ਦੇਸ਼ ਦੀ ਸੇਵਾ ਕਰਨ ਵਾਲੇ ਨੌਜਵਾਨਾਂ ਨੂੰ ਕਾਫੀ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਨੌਜਵਾਨਾਂ ਨੂੰ ਹਥਿਆਰਬੰਦ ਸੈਨਾ ਵਿੱਚ ਅਧਿਕਾਰੀ ਦੇ ਤੌਰ ‘ਤੇ ਤਿਆਰ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ।

ਇੰਸਟੀਚਿਊਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਸ਼੍ਰੀਮਤੀ ਅੰਬਿਕਾ ਸੋਨੀ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਇਹ ਇੰਸਟੀਚਿਊਟ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਫੌਜ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਇੰਸਟੀਚਿਊਟ ਖੋਲ੍ਹਣ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਖੁੱਲ੍ਹਣ ਨਾਲ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਨਵੀਂ ਦਿਸ਼ਾ ਮਿਲੇਗੀ ਅਤੇ ਉਹ ਜ਼ਿਆਦਾ ਤੋਂ ਜ਼ਿਆਦਾ ਫੌਜ ਵਿੱਚ ਅਧਿਕਾਰੀ ਦੇ ਤੌਰ ਆਪਣਾ ਭਵਿੱਖ ਸਵਾਰ ਸਕਣਗੇ।

ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਪੰਜਾਬ ਸਮੇਤ ਦੋਆਬਾ ਅਤੇ ਮਾਝਾ ਦੇ ਨਾਲ-ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨ ਟਰੇਨਿੰਗ ਲੈ ਕੇ ਦੇਸ਼ ਦੀ ਸੇਵਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਦੋਆਬਾ ਅਤੇ ਹੁਸ਼ਿਆਰਪੁਰ ਵਿੱਚ ਸਭ ਤੋਂ ਜ਼ਿਆਦਾ ਲੋਕ ਸੈਨਾ ਵਿੱਚ ਹਨ, ਜਿਸਦੇ ਚੱਲਦੇ ਇਲਾਕੇ ਦੇ ਨੌਜਵਾਨਾਂ ਲਈ ਇਹ ਇੰਸਟੀਚਿਊਟ ਇਕ ਵਰਦਾਨ ਸਾਬਤ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਮਹਾਰਾਜਾ ਰਣਜੀਤ ਸਿੰਘ ਪ੍ਰੀਪ੍ਰੇਟਰੀ ਇੰਸਟੀਚਿਊਟ ਮੋਹਾਲੀ ਦੀ ਤਰਜ਼ ‘ਤੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਅੰਬਿਕਾ ਸੋਨੀ ਬਜਵਾੜਾ ਦੀ ਨੂੰਹ ਹੈ ਅਤੇ ਉਹ ਖੇਤਰ ਦੇ ਵਿਕਾਸ ਲਈ ਹਮੇਸ਼ਾ ਸਹਿਯੋਗ ਕਰਦੇ ਰਹੇ ਹਨ।

ਉਨ੍ਹਾਂ ਵਲੋਂ ਇਸ ਤੋਂ ਪਹਿਲਾਂ ਵੀ ਗੁਰਦੁਆਰਾ ਸਾਹਿਬ ਦੇ ਨਿਰਮਾਣ ਲਈ ਜ਼ਮੀਨ ਦਾਨ ਵਿੱਚ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿੰਡ ਬਜਵਾੜਾ ਵਿੱਚ ਆਰਮਡ ਫੋਰਸਿਜ਼ ਪ੍ਰੀਪ੍ਰੇਟਰੀ ਇੰਸਟੀਚਿਊਟ ਸ਼ੁਰੂ ਕਰਨ ਲਈ ਸ਼੍ਰੀਮਤੀ ਅੰਬਿਕਾ ਸੋਨੀ ਨੇ ਜਿਥੇ ਜ਼ਮੀਨ ਦਾਨ ਦਿੱਤੀ ਹੈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਅਗਾਂਹਵਧੂ ਕਦਮ ਪੁੱਟਿਆ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 25 ਕਰੋੜ ਰੁਪਏ ਦੀ ਲਾਗਤ ਨਾਲ ਇਸ ਕੇਂਦਰ ਨੂੰ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨੇੜਲੇ ਜ਼ਿਲਿ੍ਹਆਂ ਦੇ ਨੌਜਵਾਨਾਂ ਲਈ ਇਹ ਕੇਂਦਰ ਲਾਹੇਵੰਦ ਸਾਬਤ ਹੋਵੇਗਾ ਅਤੇ ਅਜੋਕੇ ਸਮੇਂ ਵਿੱਚ ਅਜਿਹੇ ਉਪਰਾਲਿਆਂ ਦੀ ਬੇਹੱਦ ਜ਼ਰੂਰਤ ਹੈ।

ਸ਼੍ਰੀ ਅਰੋੜਾ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਇੰਸਟੀਚਿਊਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿੱਤੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਕੇਂਦਰ ਦਾ ਕੰਮ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਦਾਖਲੇ ਲਈ 10ਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਸੂਬਾ ਪੱਧਰ ‘ਤੇ ਦਾਖਲਾ ਪ੍ਰੀਖਿਆ ਹੋਵੇਗੀ ਅਤੇ ਸਫਲ ਵਿਦਿਆਰਥੀਆਂ ਨੂੰ 11ਵੀਂ ਅਤੇ 12ਵੀਂ ਕਲਾਸ ਦੀ ਸਿੱਖਿਆ ਦੇ ਨਾਲ-ਨਾਲ ਰਾਸ਼ਟਰੀ ਰੱਖਿਆ ਅਕਾਦਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸੇਵਾਵਾਂ ਵਿੱਚ ਪ੍ਰਵੇਸ਼ ਲਈ ਟਰੇਨਿੰਗ ਕਰਵਾਈ ਜਾਵੇਗੀ।

ਜਿਕਰਯੋਗ ਹੈ ਕਿ ਸੂਬੇ ਦਾ ਪਹਿਲਾ ਆਰਮਡ ਫੋਰਸਿਜ਼ ਪ੍ਰੀਪ੍ਰੇਟਰੀ ਇੰਸਟੀਚਿਊਟ ਸਾਲ 2011 ਵਿੱਚ ਮੋਹਾਲੀ ਵਿੱਚ ਖੋਲਿ੍ਹਆ ਗਿਆ ਹੈ ਅਤੇ ਇਸ ਕੇਂਦਰ ਦੀ ਸਫਲਤਾ ਤੋਂ ਬਾਅਦ ਸੂਬਾ ਸਰਕਾਰ ਵਲੋਂ ਲੜਕੀਆਂ ਲਈ ਵੀ ਮੋਹਾਲੀ ਵਿਖੇ ਹੀ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪ੍ਰੇਟਰੀ ਇੰਸਟੀਚਿਊਟ ਦੀ 2015 ਵਿੱਚ ਸ਼ੁਰੂਆਤ ਕੀਤੀ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION