28.1 C
Delhi
Friday, March 29, 2024
spot_img
spot_img

ਹੁਸ਼ਿਆਰਪੁਰ ’ਚ ਮਾਂ-ਧੀ ਸਣੇ 3 ਲੋਕ ਕੋਰੋਨਾ ਪਾਜ਼ਿਟਿਵ ਪਾਏ ਗਏ

ਹੁਸ਼ਿਆਰਪੁਰ, 29 ਅਪ੍ਰੈਲ, 2020 –
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ 3 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਹਜੂਰ ਸਾਹਿਬ ਤੋਂ 25 ਅਪ੍ਰੈਲ ਨੂੰ ਸੰਗਤ ਮੋਰਾਂਵਾਲੀ ਪਿੰਡ ਵਿਖੇ ਪਹੁੰਚੀ ਸੀ ਅਤੇ ਉਨ੍ਹਾਂ ਵਿੱਚੋਂ ਇਕ ਵਿਅਕਤੀ ਬੀਤੇ ਦਿਨ ਪੋਜ਼ੀਟਿਵ ਆਇਆ ਸੀ ਅਤੇ ਅੱਜ 3 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ।

ਉਨ੍ਹਾਂ ਦੱਸਿਆ ਕਿ ਅੱਜ ਦੇ ਪੋਜ਼ੀਟਿਵ ਮਰੀਜਾਂ ਵਿੱਚ ਜਸਵਿੰਦਰ ਕੌਰ (52), ਪਰਮਜੀਤ ਕੌਰ (53) ਅਤੇ ਮਨਿੰਦਰ ਕੌਰ (20) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪਰਮਜੀਤ ਕੌਰ ਅਤੇ ਮਨਿੰਦਰ ਕੌਰ ਮਾਂ- ਧੀ ਹਨ ਅਤੇ ਇਹ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਅਕਬਰਪੁਰ ਦੇ ਨਿਵਾਸੀ ਹਨ, ਪਰ ਅੱਜਕਲ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਰਹਿ ਰਹੇ ਹਨ।

ਸਿਵਲ ਸਰਜਨ ਸ੍ਰੀ ਜਸਵੀਰ ਸਿੰਘ ਨੇ ਹੁਣ ਤੱਕ ਦੀ ਰਿਪੋਰਟ ਸਾਂਝੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 525 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 427 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 76 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ ਅਤੇ 11 ਸੈਂਪਲ ਇਨਵੈਲਿਡ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਮੋਰਾਂਵਾਲੀ ਦੇ ਅੱਜ ਸਾਹਮਣੇ ਆਏ 3 ਅਤੇ ਬੀਤੇ ਦਿਨ ਸਾਹਮਣੇ ਆਏ ਇਕ ਕੇਸ ਸਮੇਤ ਹੁਣ ਤੱਕ ਜ਼ਿਲ੍ਹੇ ਵਿੱਚ 10 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 4 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਖਨੂਰ ਨਾਲ ਸਬੰਧਤ ਇਕ ਮਰੀਜ਼ ਜੋ ਇਟਲੀ ਤੋਂ ਆਇਆ ਸੀ ਅਤੇ ਉਸ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਸੀ, ਵੀ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION