31.7 C
Delhi
Tuesday, April 16, 2024
spot_img
spot_img

ਹੁਸ਼ਿਆਰਪੁਰ ’ਚ ‘ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੇ ਤੀਜੇ ਦਿਨ ਵੀ ਸੰਗਤਾਂ ਹੁੰਮ ਹੁਮਾ ਕੇ ਪੁੱਜੀਆਂ

ਹੁਸ਼ਿਆਰਪੁਰ, 23 ਅਕਤੂਬਰ, 2019:
ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ ‘ਤੇ ਦੋ ਦਿਨਾਂ ਵਿੱਚ ਹੋਏ ਚਾਰ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨੂੰ ਜ਼ਿਲ੍ਹਾ ਵਾਸੀਆਂ ਵਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਅੱਜ ਪਿੰਡ ਗੰਧੂਵਾਲ ਨੇੜੇ ਬਿਆਸ ਦਰਿਆ ਵਿੱਚ ਤੀਸਰਾ ਸ਼ੋਅ ਬੜੇ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਸ਼ੁਰੂ ਹੋਇਆ।

ਅੱਜ ਹੋਏ ਸ਼ੋਅ ਦੌਰਾਨ ਬਿਆਸ ਦਰਿਆ ‘ਚੋਂ ਨਿਕਲੀ ਅਲੌਕਿਕ ਰੌਸ਼ਨੀ ਨੇ ਜਿੱਥੇ ਚੁਫੇਰਾ ਜਗਮਗਾ ਦਿੱਤਾ, ਉਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਬਹੁਤ ਹੀ ਨਿਮਰਤਾ ਅਤੇ ਸ਼ਰਧਾ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਧੁਨਿਕ ਤਕਨੀਕ ਰਾਹੀਂ ਜਾਣਕਾਰੀ ਹਾਸਲ ਕੀਤੀ।

ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਅਤੇ ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ‘ਸ਼ੋਅ’ ਦੌਰਾਨ ਰੂਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ 4 ਮਹੀਨਿਆਂ ਤੱਕ ਚੱਲਣ ਵਾਲੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਸੂਬਾ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਇੱਕ ਢੁਕਵਾਂ ਯਤਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਉਣ ਦਾ ਮੁੱਖ ਮੰਤਵ ਮਨੁੱਖਤਾ ਨੂੰ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਿਰਕੂ ਸਦਭਾਵਨਾ, ਸ਼ਾਂਤੀ, ਭਾਈਚਾਰੇ ਵਾਲੇ ਫਲਸਫੇ ਤੇ ਜੀਵਨ ਬਾਰੇ ਜਾਣੂ ਕਰਵਾਉਣਾ ਵੀ ਹੈ।

ਉਨ੍ਹਾਂ ਕਿਹਾ ਕਿ ਇਹ ਸ਼ੋਅ 24 ਅਕਤੂਬਰ ਨੂੰ ਵੀ ਇਸੇ ਸਥਾਨ ਪਿੰਡ ਗੰਧੂਵਾਲ ਨੇੜੇ ਬਿਆਸ ਦਰਿਆ ਵਿਖੇ ਸ਼ਾਮ 7.00 ਤੋਂ 7.45 ਵਜੇ ਤੱਕ ਅਤੇ 8.15 ਤੋਂ 9.00 ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਧੁਨਿਕ ਤਕਨੀਕ ਨਾਲ ਲਿਬਰੇਜ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਸੂਬਾ ਵਾਸੀਆਂ ਅਤੇ ਨੌਜਵਾਨੀ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਸ਼ੋਅ ਦੌਰਾਨ ਪੁੱਜੀਆਂ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ ਬਾਰੇ ਆਧੁਨਿਕ ਤਰੀਕੇ ਨਾਲ ਪੂਰੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਕਾਫੀ ਸਲਾਹੁਣਯੋਗ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਧਰਤੀ ‘ਤੇ ਵਹਿੰਦੇ ਬਿਆਸ ਦਰਿਆ ਵਿੱਚ ਪਹਿਲੀ ਵਾਰ ਅਜਿਹਾ ਸਮਾਗਮ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ‘ਤੇ ਸੰਤ ਬਾਬਾ ਗੁਰਦਿਆਲ ਸਿੰਘ ਜੀ, ਐਸ.ਡੀ.ਐਮ. ਸ਼੍ਰੀਮਤੀ ਜੋਤੀ ਬਾਲਾ, ਡੀ.ਐਸ.ਪੀ. ਗੁਰਪ੍ਰੀਤ ਸਿੰਘ, ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਨਾਇਬ ਤਹਿਸੀਲਦਾਰ ਪ੍ਰਦੀਪ ਕੁਮਾਰ ਤੋਂ ਇਲਾਵਾ ਸਿਵਲ, ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਭਾਰੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
‘ਖ਼ਾਲਸਾ ਏਡ’ ਦੇ ਰਵੀ ਸਿੰਘ ਅਤੇ ‘ਸਿੱਖ ਰਿਲੀਫ਼’ ਦੇ ਬਲਬੀਰ ਸਿੰਘ ਬੈਂਸ ਨੂੰ ਭਾਈ ਘਨਈਆ ਅਵਾਰਡ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ   – ਇੱਥੇ ਕਲਿੱਕ ਕਰੋ

Ravi Singh Balbir Singh Bains

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION