35.6 C
Delhi
Friday, May 17, 2024
spot_img
spot_img

ਹੁਸ਼ਿਆਰਪੁਰ ਦੀ ਨੁਹਾਰ ਬਦਲਣ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ: ਬ੍ਰਮ ਸ਼ੰਕਰ ਜਿੰਪਾ

ਯੈੱਸ ਪੰਜਾਬ
ਹੁਸ਼ਿਆਰਪੁਰ, 28 ਮਾਰਚ, 2022:
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਗ੍ਰਾਮੀਣ ਹਲਕਿਆਂ ਵਿਚ ਬੇਮਿਸਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹ ਅੱਜ 15.68 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 4 ਵਿਚ ਸੁੱਕੀ ਚੋਈ ਕੁੱਟੀਆ ਆਸ਼ਰਮ ਗਲੀ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸੜਕ ਨਿਰਮਾਣ ਦੇ ਕੰਮ ਕੀਤੇ ਜਾਣ ਅਤੇ ਇਨ੍ਹਾਂ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਦੌਰਾਨ ਵੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਵੇਰੇ ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀਆਂ ਨਾਲ ਸ਼ਿਮਲਾ ਪਹਾੜੀ, ਡੀ.ਏ.ਵੀ. ਕਾਲਜ, ਨਜਦੀਕ ਜ਼ਿਲ੍ਹਾ ਕਚਹਿਰੀ ਅਤੇ ਸ਼ਹਿਰ ਦੇ ਹੋਰ ਕੂੜਿਆਂ ਦੇ ਡੰਪ ਚੈਕ ਕੀਤੇ।

ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੂੜੇ ਦੇ ਡੰਪਾਂ ਨੂੰ ਕਿਸੇ ਹੋਰ ਸਥਾਨ ’ਤੇ ਸ਼ਿਫਟ ਕਰਨ ਦੀ ਯੋਜਨਾ ਬਣਾਈ ਜਾਵੇ ਅਤੇ ਉਸ ਤੋਂ ਪਹਿਲਾਂ ਰਿਹਾਇਸ਼ੀ ਇਲਾਕਿਆਂ ਦੇ ਨਜਦੀਕ ਬਣਾਏ ਗਏ ਇਨ੍ਹਾਂ ਕੂੜਿਆਂ ਦੇ ਡੰਪਾਂ ਤੋਂ ਸਵੇਰੇ 11 ਵਜੇ ਤੋਂ ਪਹਿਲਾਂ ਕੂੜਾ ਉਠਾਉਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਨਿਗਮ ਦੇ ਅਧਿਕਾਰੀ ਇਹ ਸੁਨਿਸ਼ਚਿਤ ਬਣਾਉਣ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਮਾਹੌਲ ਦੇਣਾ ਉਨ੍ਹਾਂ ਦੀ ਪਹਿਲਕਦਮੀ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਵਿਚ ਗਿੱਲਾ ਤੇ ਸੁੱਕਾ ਕੂੜਾ ਰੱਖਣ ਲਈ ਵੱਖ-ਵੱਖ ਡਸਬਿਨ ਲਗਾਉਣ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਲਿਹਾਜ਼ ਨਾਲ ਹੁਸ਼ਿਆਰਪੁਰ ਦੀ ਨੁਹਾਰ ਬਦਲਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਐਕਸੀਅਨ ਹਰਪ੍ਰੀਤ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION