ਹੁਸ਼ਿਆਰਪੁਰ, 3 ਜੂਨ, 2020 –
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ‘ਮਿਸ਼ਨ ਫਤਿਹ’ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਗਰੂਕਤਾ ਦੇ ਨਾਲ-ਨਾਲ ਜ਼ਰੂਰੀ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡਰਾਈਵਿੰਗ ਟਰੈਕ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿੱਥੇ ਤਿੰਨ ਦਿਨਾਂ ਵਿੱਚ 230 ਤੋਂ ਵੱਧ ਵਿਅਕਤੀਆਂ ਨੂੰ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਲਰਨਿੰਗ ਲਾਇਸੈਂਸ, ਡਰਾਈਵਿੰਗ ਲਾਇਸੈਂਸ ਤੇ ਡਰਾਈਵਿੰਗ ਲਾਇਸੈਂਸ ਰੀਨਿਊ ਸਬੰਧੀ ਸੇਵਾਵਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਮਿਸ਼ਨ ਫਤਿਹ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਹੈ, ਤਾਂ ਜੋ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸੁਵਿਧਾਵਾਂ ਨੂੰ ਦੇਖਦੇ ਹੋਏ ਪਹਿਲਾਂ ਹੀ 11 ਮਈ ਨੂੰ ਜ਼ਿਲ੍ਹੇ ਦੇ ਸਾਰੇ 25 ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਰਨ ਸਿੰਘ ਨੇ ਦੱਸਿਆ ਕਿ ਡਰਾਈਵਿੰਗ ਟਰੈਕ ਵਿੱਚ ਸਿਹਤ ਵਿਭਾਗ ਵਲੋਂ ਦਿੱਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ, ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਰਾਈਵਿੰਗ ਟਰੈਕ ਵਿੱਚ ਉਨ੍ਹਾਂ ਦੇ ਬਚਾਅ ਲਈ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਇਸ ਲਈ ਉਹ ਭੀੜ ਨਾ ਕਰਨ, ਬਲਕਿ ਸਮਾਜਿਕ ਦੂਰੀ ਬਣਾ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਨ।
ਉਨ੍ਹਾਂ ਦੱਸਿਆ ਕਿ ਟਰੈਕ ਵਿੱਚ ਕੰਮ ਕਰਨ ਵਾਲੇ ਲੋਕਾਂ ਦਾ ਪਹਿਲਾਂ ਟੈਂਪਰੇਚਰ ਚੈਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਿਨ•ਾਂ ਮਾਸਕ ਦੇ ਕਿਸੇ ਵੀ ਵਿਅਕਤੀ ਨੂੰ ਡਰਾਈਵਿੰਗ ਟਰੈਕ ‘ਤੇ ਜਾਣ ਦੀ ਇਜ਼ਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਹੱਥ ਧੋਣ ਦੇ ਨਾਲ-ਨਾਲ ਸੈਨੇਟਾਈਜ਼ਰ ਦੀ ਪੂਰੀ ਵਿਵਸਥਾ ਕੀਤੀ ਗਈ ਹੈ ਅਤੇ ਹਰ ਕੋਈ ਹੱਥ ਸਾਫ਼ ਕਰਕੇ ਹੀ ਟਰੈਕ ਅੰਦਰ ਦਾਖਲ ਹੁੰਦਾ ਹੈ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ