26.7 C
Delhi
Wednesday, April 17, 2024
spot_img
spot_img

ਹੁਸ਼ਿਆਰਪੁਰ ਵਿਚ ਬਣੇਗਾ ਸਰਕਾਰੀ ਮੈਡੀਕਲ ਕਾਲਜ: ਸੋਨੀ

ਅੰਮ੍ਰਿਤਸਰ, 7 ਦਸੰਬਰ, 2019:

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ ਮੈਡੀਕਲ ਕਾਲਜ ਦੀ ਪ੍ਰਵਾਨਗੀ ਤੋਂ ਬਾਅਦ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਖੋਲ੍ਹਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਲਈ ਸੈਰ ਸਪਾਟਾ ਵਿਭਾਗ ਪੰਜਾਬ ਨੇ ਲੋੜੀਂਦੀ ਜ਼ਮੀਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਦੇਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।

ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਇਸ ਕਾਲਜ ਦੇ ਖੁੱਲਣ ਨਾਲ ਨਾ ਕੇਵਲ ਦੁਆਬਾ ਇਲਾਕੇ ਨੂੰ ਡਾਕਟਰੀ ਸਹੂਲਤਾਂ ਦਾ ਫਾਇਦਾ ਹੋਵੇਗਾ, ਉਲਟਾ ਐਮ ਬੀ ਬੀ ਐਸ ਅਤੇ ਐਮ ਡੀ ਕਰਨ ਵਾਲੇ ਬੱਚਿਆਂ ਨੂੰ ਵੀ ਵੱਧ ਸੀਟਾਂ ਮਿਲ ਸਕਣਗੀਆਂ, ਜਿਸ ਨਾਲ ਪੰਜਾਬ ਦੇ ਜ਼ਿਆਦਾਤਰ ਬੱਚਿਆਂ ਨੂੰ ਡਾਕਟਰੀ ਦੀ ਪੜ੍ਹਾਈ ਲਈ ਦੂਸਰੇ ਦੇਸ਼ਾਂ ਜਾਂ ਰਾਜਾਂ ਵਿਚ ਨਹੀਂ ਜਾਣਾ ਪਵੇਗਾ।

ਦੱਸਣਯੋਗ ਹੈ ਕਿ ਇਹ ਕਾਲਜ ਖੁੱਲਣ ਨਾਲ ਪੰਜਾਬ ਵਿਚ ਸਰਕਾਰੀ ਮੈਡੀਕਲ ਕਾਲਜਾਂ ਦੀ ਗਿਣਤੀ 6 ਹੋ ਜਾਵੇਗੀ। ਇਸ ਤੋਂ ਪਹਿਲਾਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਵਿਚ ਮੈਡੀਕਲ ਕਾਲਜ ਕੰਮ ਕਰ ਰਹੇ ਹਨ, ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਕਾਲਜ ਬਣ ਰਿਹਾ ਹੈ। ਇਸ ਤੋਂ ਇਲਾਵਾ ਕਪੂਰਥਲਾ ਵਿਚ ਨਵੰਬਰ ਮਹੀਨੇ ਹੀ ਅਜੇ ਪ੍ਰਵਾਨਗੀ ਮਿਲ ਚੁੱਕੀ ਹੈ।

ਸ੍ਰੀ ਸੋਨੀ ਨੇ ਦੱਸਿਆ ਕਿ ਉਕਤ ਪ੍ਰਾਜੈਕਟ ਉਤੇ 325 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ, ਜਿਸ ਵਿੱਚ ਭਾਰਤ ਸਰਕਾਰ 60 ਫੀਸਦੀ ਅਤੇ ਪੰਜਾਬ ਸਰਕਾਰ 40 ਫੀਸਦੀ ਹਿੱਸਾ ਪਾਵੇਗੀ, ਜੋ ਕਿ ਕਰੀਬ 130 ਕਰੋੜ ਰੁਪਏ ਬਣਦਾ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਅਪਗ੍ਰੇਡ ਕਰਕੇ ਮੈਡੀਕਲ ਕਾਲਜ ਬਣਾਇਆ ਜਾਵੇਗਾ।

ਉਨਾਂ ਦੱਸਿਆ ਕਿ ਮੈਡੀਕਲ ਕਾਲਜ ਲਈ ਨਿਯਮਾਂ ਅਨੁਸਾਰ 20 ਏਕੜ ਜ਼ਮੀਨ ਅਤੇ 200 ਬੈਡ ਦੇ ਹਸਪਤਾਲ ਦੀ ਲੋੜ ਹੈ, ਜੋ ਕਿ ਦੋ ਹਿੱਸਿਆਂ ਵਿਚ ਹੋ ਸਕਦੀ ਹੈ। ਇਸ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਕਰੀਬ ਸਾਢੇ 12 ਏਕੜ ਜ਼ਮੀਨ ਕਾਲਜ ਲਈ ਵਰਤੋਂ ਵਿਚ ਲਿਆਉਣ ਵਾਸਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਹਸਪਤਾਲ ਵੀ 210 ਬੈਡ ਦਾ ਹੈ।

ਇਸ ਲਈ ਬਾਕੀ ਬੱਚਦੀ ਕਰੀਬ ਸਵਾ ਅੱਠ ਏਕੜ ਜ਼ਮੀਨ ਸੈਰ ਸਪਾਟਾ ਅਤੇ ਸਭਿਆਚਾਰ ਵਿਭਾਗ ਨੇ ਪਿੰਡ ਛਾਉਣੀ ਕਲਾਂ ਦੇ ਰਕਬੇ ਵਿਚੋਂ ਦੇਣ ਦੀ ਸਹਿਮਤੀ 2 ਦਸੰਬਰ ਨੂੰ ਹੋਈ ਵਿਭਾਗ ਦੇ ਕੈਬਨਿਟ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੇ ਦੇ ਦਿੱਤੀ ਹੈ। ਉਨਾਂ ਦੱਸਿਆ ਕਿ ਹੁਣ ਉਕਤ ਰਿਪੋਰਟ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਲਈ ਭੇਜ ਦਿੱਤੀ ਗਈ ਹੈ, ਜਿਥੋਂ ਭਾਰਤ ਸਰਕਾਰ ਨੂੰ ਭੇਜ ਕੇ ਛੇਤੀ ਹੀ ਇਸ ਦੀ ਪ੍ਰਵਾਨਗੀ ਪ੍ਰਾਪਤ ਕਰ ਲਈ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION