27.1 C
Delhi
Friday, April 26, 2024
spot_img
spot_img

ਹੁਸ਼ਿਆਰਪੁਰ ਵਿਚ 33 ਹੋਰ ਪਾਜ਼ਿਟਿਵ ਮਾਮਲੇ ਸਾਹਮਣੇ ਆਏ: ਡੀ.ਸੀ. ਅਪਨੀਤ ਰਿਆਤ

ਹੁਸ਼ਿਆਰਪੁਰ, 2 ਮਈ, 2020 – 
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ 33 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 32 ਅੱਜ ਅਤੇ ਇਕ ਪੋਜ਼ੀਟਿਵ ਕੇਸ ਬੀਤੀ ਰਾਤ ਸਾਹਮਣੇ ਆਇਆ ਸੀ, ਜੋ ਕਿ ਦਸੂਹਾ ਦੇ ਪਿੰਡ ਨਰਾਇਣਗੜ੍ਹ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਨਾਮ ਦਾ ਇਹ ਵਿਅਕਤੀ ਪਿਛਲੇ ਦਿਨ ਨੰਦੇੜ ਸਾਹਿਬ ਤੋਂ ਵਾਪਸ ਆਇਆ ਸੀ ਅਤੇ ਉਸ ਦਾ ਸੈਂਪਲ ਬੀਤੀ ਰਾਤ ਪੋਜ਼ੀਟਿਵ ਆਇਆ ਹੈ।

ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਪਿੰਡ ਦੇ ਜਿਨ੍ਹਾਂ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਸੀ, ਉਨ੍ਹਾਂ ਦੇ ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਤੋਂ ਇਲਾਵਾ ਸਾਰੇ ਪੋਜ਼ੀਟਿਵ ਕੇਸ ਤਖਤ ਸ੍ਰੀ ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 838 ਸੈਂਪਲ ਲਏ ਗਏ ਹਨ ਅਤੇ 555 ਸੈਂਪਲ ਨੈਗੇਟਿਵ ਰਹੇ । ਉਨ੍ਹਾਂ ਦੱਸਿਆ ਕਿ 228 ਦੀ ਰਿਪੋਰਟ ਆਉਣੀ ਬਾਕੀ ਹੈ ਅਤੇ 11 ਸੈਂਪਲ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਨਵੇਂ 38 ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਪਿੰਡ ਮੋਰਾਂਵਾਲੀ ਦੀ ਪੋਜ਼ੀਟਿਵ ਮਰੀਜ ਸੁਰਿੰਦਰ ਕੌਰ ਦਾ ਸੈਂਪਲ ਨੈਗੇਟਿਵ ਆਉਣ ’ਤੇ ਅੱਜ ਉਸ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦੇ ਦੇਸ਼ ਭਰ ਵਿੱਚ ਚੱਲ ਰਹੇ ਲੌਕਡਾਊਨ ਤਹਿਤ ਤਖਤ ਸ੍ਰੀ ਹਜੂਰ ਸਾਹਿਬ (ਨੰਦੇੜ) ਵਿੱਚ ਫ਼ਸੇ ਵਾਪਸ ਲਿਆਂਦੇ ਗਏ 157 ਸ਼ਰਧਾਲੂਆਂ ਨੂੰ ਵਾਪਸ ਹੁਸ਼ਿਆਰਪੁਰ ਲਿਆਂਦਾ ਗਿਆ ਸੀ ਅਤੇ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਕਾਂਤਵਾਸ ਕਰਕੇ ਇਨ੍ਹਾਂ ਦੇ ਸੈਂਪਲ ਲੈ ਕੇ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਹਨ।

ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ 25 ਅਪ੍ਰੈਲ ਨੂੰ ਮੋਰਾਂਵਾਲੀ ਪਿੰਡ ਪਹੁੰਚੀ ਸੰਗਤ ਵਿੱਚੋਂ ਇਕ ਵਿਅਕਤੀ ਬੀਤੇ ਦਿਨ ਪੋਜ਼ੀਟਿਵ ਆਇਆ ਸੀ ਅਤੇ 29 ਅਪ੍ਰੈਲ ਨੂੰ 3 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਸਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 5 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਇਕ ਮਰੀਜ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਖਨੂਰ ਨਾਲ ਸਬੰਧਤ ਇਕ ਮਰੀਜ ਜੋ ਇਟਲੀ ਤੋਂ ਆਇਆ ਸੀ ਅਤੇ ਉਸ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਸੀ, ਵੀ ਠੀਕ ਹੋ ਕੇ ਆਪਣੇ ਘਰ ਜਾ ਚੁੱਕਾ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION