26.7 C
Delhi
Friday, April 19, 2024
spot_img
spot_img

ਹੌਲਦਾਰ ਦੇ ‘ਨਸ਼ੇ ਬਾਰੇ’ ਵੀਡੀਉ ’ਤੇ ਬੋਲੇ ਐਸ.ਐਸ.ਪੀ. ਅਮਨੀਤ ਕੌਂਡਲ – ਕਿਹਾ ਸਰਾਸਰ ਝੂਠ ਬੋਲ ਰਿਹੈ ਹੌਲਦਾਰ

ਯੈੱਸ ਪੰਜਾਬ

ਫ਼ਤਹਿਗੜ੍ਹ ਸਾਹਿਬ, 30 ਅਗਸਤ, 2019:

ਫ਼ਤਹਿਗੜ੍ਹ ਸਾਹਿਬ ਦੇ ਥਾਣਾ ਮੂਲੇਪੁਰ ਵਿਚ ਤਾਇਨਾਤ ਹੌਲਦਾਰ ਰਸ਼ਪਾਲ ਸਿੰਘ ਦਾ ਨਸ਼ਾ ਤਸਕਰਾਂ ਵੱਲੋਂ ਧਮਕੀਆਂ ਮਿਲਣ ਬਾਰੇ ਵੀਡੀਉ ਅੱਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਅਤੇ ਯੈੱਸ ਪੰਜਾਬ ਵੱਲੋਂ ਇਸ ਬਾਰੇ ਖ਼ਬਰ ਪ੍ਰਮੁੱਖ਼ਤਾ ਨਾਲ ਪ੍ਰਕਾਸ਼ਿਤ ਕੀਤੇ ਜਾਣ ਮਗਰੋਂ ਪ੍ਰਾਪਤ ਪ੍ਰੈਸ ਨੋਟ ਵਿਚ ਐਸ.ਐਸ.ਪੀ.ਸ੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸੰਬੰਧਤ ਨਸ਼ੇ ਦੇ ਕੇਸ ਵਿਚ ਪੁਲਿਸ ’ਤੇ ਕੋਈ ਦਬਾਅ ਨਹੀਂ ਹੈ ਅਤੇ ਹੌਲਦਾਰ ਸਰਾਸਰ ਝੂਠ ਬੋਲ ਰਿਹਾ ਹੈ।

ਉਨ੍ਹਾਂ ਆਖ਼ਿਆ ਕਿ ਹੌਲਦਾਰ ਰਿਸ਼ਪਾਲ ਸਿੰਘ ਨੰ: 422/ cr; ਵੱਲੋਂ ਵਾਇਰਲ ਕੀਤੀ ਗਈ ਵੀਡੀਓ ਦੇ ਸਬੰਧ ਵਿੱਚ ਸਪਸ਼ਟ ਕੀਤਾ ਹੈ ਕਿ 19 ਅਗਸਤ ਨੂੰ ਥਾਣਾ ਮੂਲੇਪੁਰ ਦੀ ਪੁਲਿਸ ਪਾਰਟੀ ਨੇ ਹਰਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਮੂਲੇਪੁਰ ਪਾਸੋਂ 4000 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਕੀਤੀਆਂ ਗਈਆਂ ਸਨ। ਜਿਸ ‘ਤੇ ਥਾਣਾ ਮੂਲੇਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22/61/85 ਅਧੀਨ ਮੁਕੱਦਮਾ ਨੰ: 63 ਮਿਤੀ 19819 ਨੂੰ ਦਰਜ਼ ਕੀਤਾ ਗਿਆ ਸੀ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਥਾਣਾ ਮੂਲੇਪੁਰ ਵੱਲੋਂ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਤੱਥਾਂ ਦੇ ਅਧਾਰ ‘ਤੇ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਅਫਸਰ ਜਾਂ ਸਰਕਲ ਅਫਸਰ ਵੱਲੋਂ ਹੈਡ ਕੁਆਰਟਰ ਦੇ ਕਿਸੇ ਸੀਨੀਅਰ ਅਧਿਕਾਰੀ ਦੇ ਦਬਾਅ ਹੋਣ ਸਬੰਧੀ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਇਸ ਮੁਕੱਦਮੇ ਨੂੰ ਕੈਂਸਲ ਕਰਨ ਬਾਰੇ ਹੀ ਕੋਈ ਕਾਰਵਾਈ ਵਿਚਾਰ ਅਧੀਨ ਹੈ।

ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਹੌਲਦਾਰ ਰਿਸ਼ਪਾਲ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਦੇ ਰੂਬਰੂ ਹੁੰਦੇ ਹੋਏ ਜੋ ਇਹ ਗਲਤ ਮੈਸੇਜ ਦਿੱਤਾ ਹੈ ਕਿ ਉਸ ਨੂੰ ਕਿਸੇ ਵਿਅਕਤੀ ਵੱਲੋਂ ਧਮਕਾਇਆ ਜਾ ਰਿਹਾ ਹੈ ਜਾਂ ਕੋਈ ਸਿਆਸੀ ਦਬਾਅ ਹੈ, ਉਹ ਸਰਾਸਰ ਗਲਤ ਹੈ।

ਉਨ੍ਹਾਂ ਕਿਹਾ ਕਿ ਹੌਲਦਾਰ ਕਿਰਪਾਲ ਸਿੰਘ ਇਹ ਮੈਸੇਜ ਇਸ ਕਰਕੇ ਦੇ ਰਿਹਾ ਹੈ ਕਿਉਂਕਿ ਉਸ ਨੂੰ ਪਹਿਲਾਂ ਹੀ ਅਨੁਸ਼ਾਸਨਿਕ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਹੌਲਦਾਰ ਰਿਸ਼ਪਾਲ ਸਿੰਘ ਦੇ ਅਨੁਸ਼ਾਸ਼ਸਨ ਫੋਰਸ ਦਾ ਮੈਂਬਰ ਹੁੰਦੇ ਹੋਏ ਇਸ ਤਰ੍ਹਾਂ ਦੇ ਮੈਸੇਜ ਦੇਣ ਬਾਰੇ ਉਸ ਤੋਂ ਕਪਤਾਨ ਪੁਲਿਸ (ਹੈ/ਕੁ) ਵੱਲੋਂ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਇਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰਕੇ ਅਸਲ ਤੱਥ ਸਾਹਮਣੇ ਲਿਆਂਦੇ ਜਾਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION