39 C
Delhi
Friday, April 26, 2024
spot_img
spot_img

ਹੜ੍ਹ ਪੀੜਤ ਪੰਥਕ ਪਰਿਵਾਰ ਦਾ ਅੰਗ, ਪੰਥ ਆਪਣੀ ਜ਼ਿੰਮੇਵਾਰੀ ਨਿਭਾਏ: ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ
ਅੰਮ੍ਰਿਤਸਰ, 20 ਅਗਸਤ, 2019:

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪੰਜਾਬ ‘ਚ ਕੁਦਰਤੀ ਆਫਤ ਹੜ੍ਹਾਂ ਦੀ ਮਾਰ ਹੇਠ ਪਿੰਡਾਂ ਦੇ ਪੀੜਤਾਂ ਦੀ ਮਦਦ ਲਈ ਸਮੂਹ ਸੰਗਤਾਂ ਨੂੰ ਇੱਕਜੁੱਟ ਹੋਕੇ ਮੁਕਾਬਲਾ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ, ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ।ਇਸ ਲਈ ਪੰਥ ਆਪਣੀ ਜਿੰਮੇਵਾਰੀ ਪਛਾਣੇ ਅਤੇ ਜਿੰਮੇਵਾਰੀ ਨਿਭਾਏ।

ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਦਿਹਾੜਾ ਮਨਾਉਣ ਜਾ ਰਹੇ ਹਾਂ ਉਸ ਮੌਕੇ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪੱਖੋ ਮਦਦ ਕਰਕੇ ਇਸ ਦਿਹਾੜੇ ਦੇ ਅਰਥਾਂ ਨੂੰ ਅਮਲੀ ਰੂਪ ‘ਚ ਲਾਗੂ ਕਰ ਰਹੇ ਹੋਵਾਂਗੇ।ਗੁਰੂ ਸਾਹਿਬ ਜੀ ਨੇ ਸਿੱਖ ਸੰਗਤਾਂ ਨੂੰ ਸੰਦੇਸ਼ ਵੀ ਇਹੀ ਦਿੱਤਾ ਹੈ ਕਿ ਮੁਸ਼ਕਿਲ ਘੜੀ ‘ਚ ਲੋੜਵੰਦ ਦੀ ਮਦਦ ਕੀਤੀ ਜਾਵੇ ਤਾਂ ਜੋ ਪੀੜਤਾਂ ਦੇ ਦੁੱਖ ਦੇ ਹਿੱਸੇ ਨੂੰ ਵੰਡਾਇਆ ਜਾ ਸਕੇ।

ਗਿਆਨੀ ਹਰਪ੍ਰੀਤ ਸਿਘੰ ਨੇ ਕਿਹਾ, ਸਿੱਖ ਸੰਗਤਾਂ ਦੀ ਸੇਵਾ ਭਾਵਨਾ ਅੱਗੇ ਵੱਡੀਆਂ-ਵੱਡੀਆਂ ਕੁਦਰਤੀ ਆਫਤਾਂ ਵੱਲੋਂ ਕੀਤੇ ਨੁਕਸਾਨ ਉਸ ਮੌਕੇ ਬਹੁਤ ਛੋਟੇ ਪੈ ਜਾਂਦੇ ਹਨ, ਜਦੋਂ ਸਿੱਖ ਪਰਿਵਾਰ ਆਪਣੇ ਦਸਵੰਧ ਦਾ ਹਿੱਸਾ ਲੈਕੇ ਪੀੜਤ ਲੋਕਾਂ ਦੇ ਦਰਾਂ ਉੱਤੇ ਪਹੁੰਚ ਜਾਂਦਾ ਹੈ।ਪੰਜਾਬ ਦੇ ਉਨ੍ਹਾਂ ਜ਼ਿਲਿ੍ਹਆਂ ਨੂੰ, ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਅਪਣਾ ਲੈਣਾ ਚਾਹੀਦਾ ਹੈ ਜਿੱਥੇ ਇਸ ਮੌਕੇ ਹੜ੍ਹਾਂ ਦੇ ਪ੍ਰਭਾਵ ਤੋਂ ਮੁਕਤ ਹਨ।

ਜਥੇਦਾਰ ਅਕਾਲ ਤਖ਼ਤ ਨੇ ਕਿਹਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਪੰਥ ਦੇ ਵੱਡੇ ਤੇ ਮਜ਼ਬੂਤ ਸੰਸਥਾਵਾਂ ਵੱਲੋਂ ਵੀ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਸਿੱਖ ਸੰਗਤਾਂ ਦੀ ਅਗਵਾਈ ਕਰਨੀ ਚਾਹੀਦੀ ਹੈ।ਜਿਨ੍ਹਾਂ ਪਰਿਵਾਰਾਂ ਦੇ ਘਰ ਹੜ੍ਹਾਂ ਵਿਚ ਢਹਿ-ਢੇਰੀ ਹੋ ਗਏ ਹਨ, ਭੰਡਾਰ ਕੀਤਾ ਅਨਾਜ ਖਰਾਬ ਹੋ ਗਿਆ ਹੈ ਅਤੇ ਹੋਰ ਘਰੇਲੂ ਲੋੜੀਂਦੀ ਵਸਤਾਂ ਖਰਾਬ ਹੋ ਗਈਆਂ ਹਨ|

ਉਨ੍ਹਾਂ ਕਿਹਾ, ਉਨ੍ਹਾਂ ਦੀ ਮਦਦ ਲਈ ਹਰ ਸਿੱਖ ਆਪਣੀ ਜ਼ਿੰਮੇਵਾਰੀ ਨੂੰ ਪਛਾਣੇ ਤਾਂ ਜੋ ਗੁਰੂ ਸਾਹਿਬ ਜੀ ਦੇ 550 ਸਾਲਾਂ ਦਿਹਾੜੇ ਮੌਕੇ ਇਹ ਪੀੜਤ ਪਰਿਵਾਰ ਵੀ ਖੁਸ਼ੀ-ਖੁਸ਼ੀ ਆਪਣੀਆਂ ਹਾਜ਼ਰੀਆਂ ਭਰ ਸਕਣ।ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪੰਥਕ ਪਰਿਵਾਰ ਇਸ ਔਖੇ ਮੌਕੇ ਬੇਗਾਨਗੀ ਦਾ ਅਹਿਸਾਸ ਨਾ ਹੋਣ ਦੇਵੇ ਇਹੀ ਗੁਰੂ ਸਾਹਿਬ ਜੀ ਦੀਆਂ ਸਭ ਤੋਂ ਵੱਡੀਆਂ ਖੁਸ਼ੀਆਂ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION